ਪੰਜਾਬ ਦੇ ਰਾਜਪਾਲ ਪੁੱਜੇ ਲੁਧਿਆਣਾ, ਇਲਾਜ ਅਧੀਨ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਪੁੱਛਿਆ ਹਾਲ (ਵੀਡੀਓ)

Sunday, Jul 07, 2024 - 06:42 PM (IST)

ਲੁਧਿਆਣਾ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਲੁਧਿਆਣਾ ਪਹੁੰਚੇ।  ਉਨ੍ਹਾਂ ਨੇ 3 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ 'ਚ ਬੁਰੀ ਤਰ੍ਹਾਂ ਜ਼ਖਮੀ ਹੋਏ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਸੰਦੀਪ ਥਾਪਰ ਗੋਰਾ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਸਰਕਟ ਹਾਊਸ 'ਚ ਪੁੱਜੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ 'ਚ ਮੁਲਜ਼ਮਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਰਕਾਰੀ ਅਧਿਆਪਕ ਨੂੰ ਸਹੁਰੇ ਘਰ ਪੈਟਰੋਲ ਪਾ ਕੇ ਸਾੜਿਆ

ਹਾਲਾਂਕਿ ਸੂਬੇ 'ਚ ਨਸ਼ੇ ਦੀ ਸਮੱਸਿਆ ਬਹੁਤ ਗੰਭੀਰ ਹੈ। ਉਨ੍ਹਾਂ ਸ਼ਿਵ ਸੈਨਾ ਆਗੂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਚਿੰਤਾ ਦਾ ਵਿਸ਼ਾ ਹੈ ਪਰ ਪੁਲਸ ਦਾ ਕੰਮਕਾਜ ਵਧੀਆ ਹੈ।

ਇਹ ਵੀ ਪੜ੍ਹੋ : ਬਾਗੀ ਧੜੇ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਨੂੰ ਮੁਆਫ਼ੀ ਦੇਣ 'ਚ ਸੁਖਬੀਰ ਤੇ ਦਲਜੀਤ ਚੀਮਾ ਦੀ ਵੱਡੀ ਭੂਮਿਕਾ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦਾ ਤੀਜਾ ਦੋਸ਼ੀ ਵੀ ਜਲਦੀ ਹੀ ਫੜ੍ਹ ਲਿਆ ਜਾਵੇਗਾ। ਉਨ੍ਹਾਂ ਪੁਲਸ ਨੂੰ ਸ਼ਿਵ ਸੈਨਾ ਆਗੂ ਦੇ ਗੰਨਮੈਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ 'ਤੇ ਹਮਲੇ ਦੇ ਮਾਮਲੇ ਦੀ ਜਾਂਚ ਦੀ ਉਹ ਖ਼ੁਦ ਨਿਗਰਾਨੀ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News