8 ਨਵੰਬਰ ਨੂੰ ਬਮਿਆਲ ਪਹੁੰਚਣਗੇ ਪੰਜਾਬ ਦੇ ਗਵਰਨਰ, ਪ੍ਰਸ਼ਾਸਨ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Wednesday, Nov 06, 2024 - 09:13 PM (IST)

8 ਨਵੰਬਰ ਨੂੰ ਬਮਿਆਲ ਪਹੁੰਚਣਗੇ ਪੰਜਾਬ ਦੇ ਗਵਰਨਰ, ਪ੍ਰਸ਼ਾਸਨ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਨਵੰਬਰ ਨੂੰ ਸਰਹੱਦੀ ਖੇਤਰ ਬਮਿਆਲ ਦਾ ਖਾਸ ਦੌਰਾ ਕਰਨਗੇ। ਜਿਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ਅੰਦਰ ਆਉਣ ਦੀਆਂ ਤਿਆਰੀਆਂ ਨੂੰ ਲੈ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪ੍ਰਸ਼ਾਸਨ ਵੱਲੋਂ ਇਸ ਆਯੋਜਨ ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਇਸ ਮੌਕੇ ਪਠਾਨਕੋਟ ਦੇ ਐਸ.ਡੀ.ਐਮ. ਅਰਸ਼ਦੀਪ ਸਿੰਘ ਵੀ ਮੌਜ਼ੂਦ ਸਨ। ਜਿਨਾਂ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਸੌਂਪੀ ਜਾਵੇਗੀ। ਦੱਸ ਦਈਏ ਕਿ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਇੱਕ ਮਹੀਨਾ ਪਹਿਲਾਂ ਵੀ ਸਰਹੱਦੀ ਖੇਤਰ ਬਮਿਆਲ ਦਾ ਦੌਰਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਕੁਝ ਕਾਰਨਾਂ ਕਰਕੇ ਉਹ ਦੌਰਾ ਰੱਦ ਕਰ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ 8 ਨਵੰਬਰ ਨੂੰ ਸਰਹੱਦੀ ਖੇਤਰ ਬਮਿਆਲ ਦੇ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ਵਿੱਚ ਗਵਰਨਰ ਮੁੱਖ ਤੌਰ 'ਤੇ ਪਹੁੰਚਣਗੇ, ਜਿੱਥੇ ਉਨ੍ਹਾਂ ਵੱਲੋਂ ਸਰਹੱਦੀ ਖੇਤਰ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੇ ਨਾਲ ਖਾਸ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਤੋਂ ਇਲਾਕੇ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਸੰਬੰਧੀ ਜਾਣਕਾਰੀ ਲਈ ਜਾਵੇਗੀ।

ਦੱਸ ਦਈਏ ਕਿ ਇਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਖੇਤਰ ਦੇ ਵਿੱਚ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਯੋਜਨ ਪ੍ਰੋਗਰਾਮ ਦਾ ਜਾਇਜ਼ਾ ਲਿਆ ਜਾ ਰਿਹਾ ਅਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਵੀ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਜਿਸਦੇ ਚਲਦੇ ਪੁਲਸ ਪ੍ਰਸ਼ਾਸਨ ਵਲੋ ਸੁਰੱਖਿਆ ਪ੍ਰਬੰਧ ਵੀ ਪੁਖ਼ਤਾ ਕਰ ਲਏ ਗਏ ਹਨ। ਇਸ ਮੌਕੇ ਐਸ.ਡੀ.ਐਮ. ਅਰਸ਼ਦੀਪ ਸਿੰਘ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਸਰਹੱਦੀ ਖੇਤਰ ਬਮਿਆਲ ਵਿਖੇ ਪਹੁੰਚਣਗੇ। ਜਿੱਥੇ ਕਿ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੇ ਨਾਲ ਖਾਸ ਮੁਲਾਕਾਤ ਕਰਕੇ ਇਲਾਕੇ ਦੇ ਹਾਲਾਤਾਂ ਬਾਰੇ ਜਾਣਕਾਰੀ ਹਾਸਿਲ ਕਰਨਗੇ।


author

Inder Prajapati

Content Editor

Related News