ਪੰਜਾਬ ਦੇ ਰਾਜਪਾਲ ਕਰਨਗੇ ਫਿਰੋਜ਼ਪੁਰ ਦਾ ਦੌਰਾ

Monday, Jul 22, 2024 - 08:31 PM (IST)

ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਸ ਵਿਭਾਗ ਨੂੰ ਸੁਰੱਖਿਆਂ ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀ. ਡਬਲਯੂ. ਡੀ. ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਊਹ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਸਰਹੱਦੀ ਪਿੰਡਾਂ ਦੇ ਲੋਕਾਂ, ਪੰਚਾਂ ਸਰਪੰਚਾ ਨਾਲ ਨਸ਼ਿਆਂ, ਮਾਇਨਿੰਗ ਆਦਿ ਮੁੱਦਿਆਂ 'ਤੇ ਗੱਲਬਾਤ ਕਰਨਗੇ ਅਤੇ ਸਰਹੱਦੀ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਚਰਚਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬਾਮਬਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐੱਸ. ਪੀ (ਐੱਚ) ਜੁਗਰਾਜ ਸਿੰਘ ਅਤੇ ਆਰਮੀ ਤੇ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 


DILSHER

Content Editor

Related News