ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ, ਚੰਡੀਗੜ੍ਹ ਪ੍ਰਸ਼ਾਸਨ ਦਾ ਵੀ ਮਿਲਿਆ ਚਾਰਜ

Friday, Aug 27, 2021 - 10:42 PM (IST)

ਚੰਡੀਗੜ੍ਹ : ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸ਼ੁੱਕਰਵਾਰ ਪੰਜਾਬ ਦੇ ਰਾਜਪਾਲ ਦੀ ਜ਼ਿੰਮੇਵਾਰੀ ਵੀ ਦੇ ਦਿੱਤੀ ਗਈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ। ਇਨ੍ਹਾਂ ਸਾਰੀਆਂ ਜ਼ਿੰਮੇਵਾਰੀਆਂ ਦੇ ਨਾਲ ਪੁਰੋਹਿਤ ਨੂੰ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ’ਚ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਹੈ ਕਿ ਆਮ ਵਿਵਸਥਾ ਬਣਾਉਣ ਤਕ ਬਨਵਾਰੀਲਾਲ ਪੁਰੋਹਿਤ ਤਾਮਿਲਨਾਡੂ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਵੀ ਹੋਣਗੇ ਅਤੇ ਚੰਡੀਗੜ੍ਹ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

PunjabKesari

ਇਹ ਵੀ ਪੜ੍ਹੋ : ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ, ਕੈਪਟਨ ਸਰਕਾਰ ਦਾ ਫਲੋਰ ਟੈਸਟ ਕਰਵਾਉਣ ਦੀ ਕੀਤੀ ਮੰਗ

ਪੁਰੋਹਿਤ ਨੂੰ ਸਤੰਬਰ 2017 ’ਚ ਤਾਮਿਲਨਾਡੂ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਬਨਵਾਰੀਲਾਲ ਪੁਰੋਹਿਤ ਆਸਾਮ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਉਹ ਨਾਗਪੁਰ ਲੋਕ ਸਭਾ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਨ੍ਹਾਂ ’ਚੋਂ ਉਹ ਦੋ ਵਾਰ ਕਾਂਗਰਸ ਦੀ ਟਿਕਟ ਅਤੇ ਇੱਕ ਵਾਰ ਭਾਜਪਾ ਤੋਂ ਜਿੱਤੇ। ਦੱਸ ਦੇਈਏ ਕਿ ਰਾਮ ਮੰਦਿਰ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਕਾਂਗਰਸ ਦੀ ਟਿਕਟ ’ਤੇ ਦੋ ਵਾਰ ਨਾਗਪੁਰ ਲੋਕ ਸਭਾ ਸੀਟ ਜਿੱਤ ਚੁੱਕੇ ਪੁਰੋਹਿਤ ਨੂੰ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ 1991 ਦੀਆਂ ਲੋਕ ਸਭਾ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ 1996 ਦੀਆਂ ਲੋਕ ਸਭਾ ਚੋਣਾਂ ’ਚ ਉਹ ਇੱਕ ਵਾਰ ਫਿਰ ਭਾਜਪਾ ਦੇ ਉਮੀਦਵਾਰ ਵਜੋਂ ਜਿੱਤ ਗਏ।


Manoj

Content Editor

Related News