350 ਸਾਲਾ ਸ਼ਤਾਬਦੀ ਸਮਾਗਮਾਂ 'ਚ ਸ਼ਾਮਲ ਹੋਏ ਗਵਰਨਰ ਪੰਜਾਬ

Sunday, Nov 23, 2025 - 04:28 PM (IST)

350 ਸਾਲਾ ਸ਼ਤਾਬਦੀ ਸਮਾਗਮਾਂ 'ਚ ਸ਼ਾਮਲ ਹੋਏ ਗਵਰਨਰ ਪੰਜਾਬ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸ਼ਤਾਬਦੀ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸੀਸ ਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸੀਸ ਦਾ ਸਸਕਾਰ ਹੋਇਆ ਸੀ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਭੇਟ ਕੀਤਾ ਤੇ ਕੜਾਹ ਪ੍ਰਸਾਦ ਦੀ ਦੇਗ ਵੀ ਕਰਵਾਈ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਅਵਤਾਰ ਸਿੰਘ ਰੀਆ ਨੇ ਰਾਜਪਾਲ ਪੰਜਾਬ ਨੂੰ ਗੁਰੂ ਘਰ ਵੱਲੋਂ ਫੁੱਲਾਂ ਦਾ ਸਿਹਰਾ ਦਿੱਤਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ 'ਚ ਹਲਚਲ! ਮੁੜ ਸਰਗਰਮ ਹੋਣ ਲੱਗੇ ਨਵਜੋਤ ਸਿੰਘ ਸਿੱਧੂ

 

 


author

Shivani Bassan

Content Editor

Related News