ਰਾਜਪਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ, ਕਹੀਆਂ ਇਹ ਗੱਲਾਂ

Wednesday, Feb 01, 2023 - 06:31 PM (IST)

ਰਾਜਪਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ, ਕਹੀਆਂ ਇਹ ਗੱਲਾਂ

ਪਠਾਨਕੋਟ (ਸ਼ਾਰਦਾ) : ਦੇਸ਼ ਦੀ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਲਈ ਸਰਹੱਦ ਨਾਲ ਲੱਗਦੇ ਪਿੰਡਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਮੇਂ ਦੀ ਜ਼ਰੂਰਤ ਹੈ ਕਿ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾਵੇ ਤੇ ਇਨ੍ਹਾਂ ਦੀ ਗਿਣਤੀ ਵਧਾਉਣ ਦੀ ਜ਼ਿੰਮੇਵਾਰੀ ਪੰਚਾਂ-ਸਰਪੰਚਾਂ ਦੀ ਹੋਵੇ। ਇਹ ਗੱਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪਠਾਨਕੋਟ ’ਚ ਪੰਡਿਤ ਦੀਨਦਿਆਲ ਉਪਾਧਿਆਏ ਆਡੀਟੋਰੀਅਮ ਵਿਖੇ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਹੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਨਾਲ ਲਗਾਤਾਰ ਸੰਪਰਕ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਮਾਨ ਤੇ ਡੀ. ਜੀ. ਪੀ. ਨੂੰ ਇਸ ਪੰਜਾਬੀ ਗੀਤ ਖ਼ਿਲਾਫ਼ ਕੀਤੀ ਸ਼ਿਕਾਇਤ

ਪਠਾਨਕੋਟ ਸਰਹੱਦ ਨਾਲ ਲੱਗਦੇ 12 ਪਿੰਡਾਂ ਤੋਂ ਇਲਾਵਾ 44 ਪਿੰਡਾਂ ’ਚ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਅੰਦਰ ਕਾਫ਼ੀ ਤਣਾਅ ਹੈ ਅਤੇ ਤਾਰ ਤੋਂ ਪਾਰ ਦੀ ਕਾਰਵਾਈ ਦੇਸ਼ ਲਈ ਖ਼ਤਰਾ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਪਾਕਿਸਤਾਨ ਤੋਂ ਨਸ਼ਿਆਂ ਦੀ ਸਪਲਾਈ ਜ਼ੋਰਾਂ ’ਤੇ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਿਹਾ ਹੈ ਪਰ ਹੋਰ ਵੀ ਜਾਗਰੂਕਤਾ ਨਾਲ ਕੰਮ ਕਰਨ ਦੀ ਲੋੜ ਹੈ। ਜੇਕਰ ਪਿੰਡਾਂ ’ਚ ਬਣੀਆਂ ਸੁਰੱਖਿਆ ਕਮੇਟੀਆਂ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਸ ਨੂੰ ਸੂਚਿਤ ਕਰਨ ਤਾਂ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਨਾਲ ਲੱਗਦੇ 6 ਜ਼ਿਲ੍ਹਿਆਂ ’ਚ ਲਹਿਰ ਲਿਆਉਣ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ : ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇਕ ਹੋਰ ਘਰ ’ਚ ਪਏ ਵੈਣ

ਉਨ੍ਹਾਂ ਕਿਹਾ ਕਿ ਜੇਕਰ ਲੋਕ ਜਾਗਰੂਕ ਹੋਣ ਤਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਦੇਸ਼ ਦੀ ਸੁਰੱਖਿਆ ਲਈ ਸੁਚੇਤ ਹੋਈਏ ਅਤੇ ਕਿਸੇ ਵੀ ਸੰਭਾਵੀ ਗਤੀਵਿਧੀ ਬਾਰੇ ਸਰਪੰਚ ਰਾਹੀਂ ਪੁਲਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰੀਏ। ਜ਼ਿਕਰਯੋਗ ਹੈ ਕਿ ਅੱਜ ਰਾਜਪਾਲ ਪੰਜਾਬ ਬਨਵਾਰੀਲਾਲ ਪੁਰੋਹਿਤ ਨੇ ਜ਼ਿਲ੍ਹਾ ਪਠਾਨਕੋਟ ਦੇ ਆਡੀਟੋਰੀਅਮ ’ਚ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਰਹੱਦੀ ਰੇਂਜ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਸੈਲੀ ਕੁੱਲੀਆਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਨਾਲ ਕੀਤੀ ਗਈ। ਪਠਾਨਕੋਟ ਦੇ ਜ਼ਿਲ੍ਹਾ ਕਮਿਸ਼ਨਰ ਹਰਬੀਰ ਸਿੰਘ ਨੇ ਪ੍ਰੋਗਰਾਮ ’ਚ ਹਾਜ਼ਰ ਮਹਿਮਾਨਾਂ ਦਾ ਪਠਾਨਕੋਟ ਪਹੁੰਚਣ ’ਤੇ ਸਵਾਗਤ ਕੀਤਾ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਦੀ ਭਲਕੇ ਬੁਲਾਈ ਅਹਿਮ ਮੀਟਿੰਗ, ਦਿੱਤੀ ਇਹ ਹਦਾਇਤ

ਸਮਾਗਮ ਦੌਰਾਨ ਵਿਜੇ ਕੁਮਾਰ ਜੰਜੂਆ ਮੁੱਖ ਸਕੱਤਰ ਪੰਜਾਬ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਪੰਜਾਬ ਦੇ ਗੌਰਵਮਈ ਇਤਿਹਾਸ ਬਾਰੇ ਚਾਨਣਾ ਪਾਇਆ। ਸਮਾਗਮ ਦੇ ਅੰਤ ’ਚ ਏ. ਡੀ. ਸੀ. ਅੰਕੁਰਜੀਤ ਸਿੰਘ ਨੇ ਦੱਸਿਆ ਕਿ ਰਾਜਪਾਲ ਪੰਜਾਬ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਉਨ੍ਹਾਂ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਪ੍ਰੋਗਰਾਮ ’ਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੌਰਵ ਯਾਦਵ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ, ਰਾਖੀ ਗੁਪਤਾ ਭੰਡਾਰੀ ਪ੍ਰਮੁੱਖ ਸਕੱਤਰ ਰਾਜਪਾਲ ਪੰਜਾਬ, ਨੀਲਕੰਠ ਅਵਧ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ, ਮੋਹਨੀਸ਼ ਚਾਵਲਾ ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ, ਹਰਕਮਲਪ੍ਰੀਤ ਸਿੰਘ ਖੱਖ ਐੱਸ. ਐੱਸ. ਪੀ. ਪਠਾਨਕੋਟ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

 


author

Manoj

Content Editor

Related News