RDF 'ਤੇ ਰਾਜਪਾਲ ਦਾ CM ਮਾਨ ਨੂੰ ਜਵਾਬ: ਪੁਰੋਹਿਤ ਨੇ ਕਿਹਾ- ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕਰੋ ਇੰਤਜ਼ਾਰ
Friday, Sep 22, 2023 - 07:37 PM (IST)
ਚੰਡੀਗੜ੍ਹ (ਬਿਊਰੋ) : ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5637 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਸਬੰਧੀ ਪ੍ਰਾਪਤ ਪੱਤਰ ਦਾ ਜਵਾਬ ਦਿੰਦਿਆਂ ਆਰਡੀਐੱਫ ਮਾਮਲੇ ਨਾਲ ਜੁੜੀਆਂ ਪੇਚੀਦਗੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਹ ਵੀ ਪੜ੍ਹੋ : ਕਰ ਲਓ ਗੱਲ! ਵਿਆਹ ਤੋਂ ਬਾਅਦ 35 ਲੱਖ ਲਾ ਕੇ ਕੈਨੇਡਾ ਪਹੁੰਚੀ ਲੜਕੀ ਨੇ ਭੇਜ ਦਿੱਤੇ ਤਲਾਕ ਦੇ ਕਾਗਜ਼
ਮੁੱਖ ਮੰਤਰੀ ਨੂੰ ਲਿਖੇ ਇਕ ਜਵਾਬੀ ਪੱਤਰ 'ਚ ਰਾਜਪਾਲ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਆਪਣੇ ਫਰਜ਼ ਪ੍ਰਤੀ ਆਪਣੀ ਨਿਸ਼ਠਾ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਧਾਨ ਮੰਤਰੀ ਕੋਲ ਆਰਡੀਐੱਫ ਦਾ ਮੁੱਦਾ ਉਠਾਉਣ ਲਈ ਮੁੱਖ ਮੰਤਰੀ ਵੱਲੋਂ ਦਖਲ ਦੇਣ ਦੀ ਬੇਨਤੀ ਨੂੰ ਸਵੀਕਾਰ ਕੀਤਾ। ਹਾਲਾਂਕਿ, ਰਾਜਪਾਲ ਨੇ ਇਹ ਵੀ ਕਿਹਾ ਕਿ ਇਹ ਮਾਮਲਾ ਫਿਲਹਾਲ ਵਿਚਾਰ ਅਧੀਨ ਹੈ ਅਤੇ ਮੁੱਖ ਮੰਤਰੀ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਹੀ ਮਾਣਯੋਗ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਇਹ ਵੀ ਪੜ੍ਹੋ : ਕੈਨੇਡਾ ਨਾਲ ਤਣਾਅ ਦਰਮਿਆਨ ਭਾਰਤ ਸਰਕਾਰ ਨੇ ਟੀਵੀ ਚੈਨਲਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ਰਾਜਪਾਲ ਨੇ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਸਨਮਾਨ ਕਰਨ ਅਤੇ ਇਸ ਮਾਮਲੇ 'ਤੇ ਨਿਆਇਕ ਫ਼ੈਸਲੇ ਦੀ ਉਡੀਕ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਕੋਈ ਹੋਰ ਕਾਰਵਾਈ ਕਰਨ ਤੋਂ ਪਹਿਲਾਂ ਨਿਆਇਕ ਪ੍ਰਕਿਰਿਆ ਦੇ ਨਤੀਜੇ ਦੀ ਉਡੀਕ ਕਰਨੀ ਉਚਿਤ ਹੋਵੇਗੀ।
ਇਸ ਤੋਂ ਇਲਾਵਾ ਰਾਜ ਦੀ ਵਿੱਤੀ ਹਾਲਤ ਬਾਰੇ ਰਾਜਪਾਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ 50,000 ਕਰੋੜ ਰੁਪਏ ਦਾ ਕਰਜ਼ਾ ਵਧਿਆ ਹੈ। ਆਰਡੀਐੱਫ ਮੁੱਦੇ ਦੇ ਹੱਲ ਲਈ ਅੱਗੇ ਵਧਦਿਆਂ ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਵੱਡੀ ਕਰਜ਼ੇ ਦੀ ਰਕਮ ਦੀ ਵਰਤੋਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਲਈ ਕਿਹਾ ਹੈ। ਰਾਜਪਾਲ ਦਾ ਮੰਨਣਾ ਹੈ ਕਿ ਇਹ ਜਾਣਕਾਰੀ ਉਹ ਪ੍ਰਧਾਨ ਮੰਤਰੀ ਦੇ ਸਾਹਮਣੇ ਕੇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੇ ਯੋਗ ਬਣਾਏਗੀ ਤੇ ਇਹ ਦਰਸਾ ਸਕੇਗੀ ਕਿ ਫੰਡਾਂ ਦੀ ਵਰਤੋਂ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਜ਼ਿੰਮੇਵਾਰੀ ਨਾਲ ਕੀਤੀ ਗਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8