ਅੰਮ੍ਰਿਤਸਰ 'ਚ ਹੋਏ ਧਮਾਕੇ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
Tuesday, May 27, 2025 - 05:33 PM (IST)

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜੇ ਅੱਜ ਸਵੇਰੇ ਤੜਕਸਾਰ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਏਜੰਸੀਆਂ ਨੇ ਪੰਜਾਬ ਦਾ ਮੌਹਾਲ ਖ਼ਰਾਬ ਕੀਤਾ ਹੈ। ਪੁਲਸ ਪ੍ਰਸ਼ਾਸਨ ਦੋਸ਼ੀਆਂ 'ਤੇ ਪੂਰੀ ਤਰ੍ਹਾਂ ਨਾਲ ਨਕੇਲ ਕੱਸ ਰਿਹਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਨੇ ਕਿਹਾ ਕਿ ਕੁੱਝ ਏਜੰਸੀਆਂ ਵਲੋਂ ਵਾਰ-ਵਾਰ ਪੰਜਾਬ 'ਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲਸ ਪ੍ਰਸ਼ਾਸਨ ਵਲੋਂ ਅਜਿਹੇ ਅਨਸਰਾਂ ਖ਼ਿਲਾਫ਼ ਨਕੇਲ ਕੱਸਣ 'ਚ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਪਿੰਡ ਨੌਸ਼ਿਹਰਾ ਵਿਖੇ ਹੋਏ ਬੰਬ ਧਮਾਕੇ ਦੌਰਾਨ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਹੁਕਮ ਜਾਰੀ, ਜ਼ਰੂਰ ਪੜ੍ਹਨ ਮਾਪੇ
ਇਸ ਮਾਮਲੇ ਨੂੰ ਲੈ ਕੇ ਬਾਰਡਰ ਰੇਂਜ ਦੇ ਡੀ. ਆਈ. ਜੀ. ਸਤਿੰਦਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਅੱਤਵਾਦੀ ਸੰਗਠਨ ਵਲੋਂ ਰੱਖੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਆਇਆ ਸੀ। ਇਹ ਧਮਾਕਾ ਇੱਕ ਖੰਭੇ ਦੇ ਨੇੜੇ ਹੋਇਆ। ਉਨ੍ਹਾਂ ਦੱਸਿਆ ਕਿ ਹੋ ਸਕਦਾ ਹੈ ਕਿ ਅੱਤਵਾਦੀਆਂ ਨੇ ਇਸ ਖੰਭੇ ਨੂੰ ਆਪਣਾ ਟਿਕਾਣਾ ਦੱਸਿਆ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8