ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

Monday, Apr 07, 2025 - 01:41 PM (IST)

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਅੰਮ੍ਰਿਤਸਰ(ਨੀਰਜ): ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮ੍ਰਿਤਸਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਪੰਜਾਬ ਨੇ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਦੀ ਇਹੀ ਪਹਿਚਾਣ ਬਣੀ ਰਹਿਣੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਜਦੋਂ ਵੀ ਦੇਸ਼ ਉੱਤੇ ਕੋਈ ਸੰਕਟ ਪਿਆ ਹੈ ਤਾਂ ਪੰਜਾਬ ਵਾਸੀਆਂ ਨੇ ਅੱਗੇ ਹੋ ਕੇ ਇਸ ਦਾ ਸਾਹਮਣਾ ਕੀਤਾ ਹੈ, ਚਾਹੇ ਉਹ ਦੁਸ਼ਮਣ ਵੱਲੋਂ ਕੀਤਾ ਗਿਆ ਵਾਰ ਹੋਵੇ, ਦੇਸ਼ ਨੂੰ ਭਈ ਅਨਾਜ ਦੀ ਲੋੜ ਹੋਵੇ ਜਾਂ ਦੇਸ਼ ਨੂੰ ਪਏ ਹਥਿਆਰਾਂ ਦੀ ਲੋੜ ਹੋਵੇ, ਪੰਜਾਬ ਹਮੇਸ਼ਾ ਅੱਗੇ ਹੋ ਕੇ ਦੇਸ਼ ਲਈ ਖੜਿਆ ਹੈ। ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵੀ ਪੰਜਾਬ ਦੇ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਨਸ਼ੇ ਦਾ ਘੁਣ ਪੰਜਾਬ ਨੂੰ ਲੱਗਾ ਹੈ ਜਿਸ ਨੂੰ ਖੁਰਚ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ

ਉਹਨਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਰਾਜਪਾਲ ਪੰਜਾਬ ਜਾਂ ਪੰਜਾਬ ਸਰਕਾਰ ਇਕੱਲੀ ਕੁਝ ਨਹੀਂ ਕਰ ਸਕਦੀ। ਜਿੰਨਾ ਚਿਰ ਤੁਹਾਡਾ ਸਾਥ ਨਹੀਂ ਮਿਲਦਾ ਨਸ਼ਿਆਂ ਵਿਰੁੱਧ ਯੁੱਧ ਵਿੱਚ ਜਿੱਤ ਅਸੰਭਵ ਹੈ ਉਹਨਾਂ ਕਿਹਾ ਕਿ ਤੁਸੀਂ ਆਪਣੇ ਬੱਚਿਆਂ, ਪਰਿਵਾਰ ਦੇ ਨਾਲ ਨਾਲ ਆਪਣੇ ਆਂਢੀਆਂ- ਗੁਆਂਢੀਆਂ ਦੇ ਬੱਚਿਆਂ ਪ੍ਰਤੀ ਵੀ ਚੇਤਨ ਰਹੋ। ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡ ਮੈਦਾਨਾਂ ਤੱਕ ਪਹੁੰਚ ਵੀ ਦਿਓ ਤਾਂ ਜੋ ਉਹ ਮੋਬਾਈਲ ਤੂੰ ਦੂਰ ਰਹਿ ਕੇ ਸਮਾਜ ਨਾਲ ਜੁੜਨ। 

PunjabKesari

ਉਹਨਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੇਡਾਂ ਦੇ ਵਿਸ਼ਵ ਪੱਧਰੀ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਕਿ ਬੱਚੇ ਖੇਡਾਂ ਲਈ ਉਤਸ਼ਾਹਤ ਹੋਣ। ਇਸ ਤੋਂ ਇਲਾਵਾ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਖੇਤੀ, ਆਪਣੇ ਵਪਾਰ ਨਾਲ ਜੋੜ ਕੇ ਉਹਨਾਂ ਨੂੰ ਕਿਰਤ ਦੀ ਆਦਤ ਪਾਉਣ, ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਹੁਨਰ ਸਿਖਾਇਆ ਜਾ ਸਕਦਾ ਹੈ ਤਾਂ ਕਿ ਬੱਚੇ ਅੱਗੇ ਚੱਲ ਕੇ ਆਪਣੇ ਪੈਰਾਂ ਸਿਰ ਖੜੇ ਹੋ ਸਕਣ। 

ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ

ਉਹਨਾਂ ਕਿਹਾ ਕਿ ਨਸ਼ਾ ਕੇਵਲ ਪੰਜਾਬ ਦੀ ਸਮੱਸਿਆ ਲਈ ਇਹ ਸਾਰੇ ਦੇਸ਼ ਵਿੱਚ ਹੀ ਹੈ ਪਰ ਪੰਜਾਬ ਵਿੱਚ ਇਹ ਸਮੱਸਿਆ ਥੋੜਾ ਜਿਆਦਾ ਹੈ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਨਸ਼ੇ ਦੀ ਮੌਜੂਦਗੀ ਵੱਧ ਹੈ ਸੋ ਇਸ ਕਰਕੇ ਸਾਨੂੰ ਧਿਆਨ ਦੇਣ ਦੀ ਲੋੜ ਹੈ।   ਅੱਜ ਇਸ ਮਾਰਚ ਵਿੱਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਤੇਜ ਵੀਰ ਸਿੰਘ ਹੁੰਦਲ ਅਤੇ ਜੁਗਰਾਜ ਸਿੰਘ ਨੇ ਵੀ ਹਿੱਸਾ ਲਿਆ। 

PunjabKesari

ਇਸ ਤੋਂ ਇਲਾਵਾ ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਾਹਨੀ, ਸ੍ਰੀ ਅਵਿਨਾਸ਼ ਰਾਏ ਖੰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਰਪਤੀ ਡਾਕਟਰ ਕਰਮਜੀਤ ਸਿੰਘ, ਲਕਸ਼ਮੀ ਕਾਂਤਾ ਚਾਵਲਾ, ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ, ਵਰਲਡ ਪੰਜਾਬੀ ਆਰਗਨਾਈਜੇਸ਼ਨ ਦੇ ਵਾਈਸ ਪ੍ਰਧਾਨ ਸ਼੍ਰੀ ਕਰਨ ਗਲਹੋਤਰਾ,  ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਪੈਦਲ ਮਾਰਚ ਵਿੱਚ ਸ਼ਾਮਿਲ ਹੋਈਆਂ। ਰਸਤੇ ਵਿੱਚ ਸ਼ਹਿਰ ਦੀਆਂ ਟਰੇਡ, ਸਨਅਤ ਅਤੇ ਕਾਰੋਬਾਰ ਨਾਲ ਹੋਰ ਜੁੜੀਆਂ ਐਸੋਸੀਏਸ਼ਨ ਵੱਲੋਂ ਰਾਜਪਾਲ ਪੰਜਾਬ ਦਾ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ-  ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ

ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ ਸੱਦਾ ਦਿੱਤਾ ਕਿ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਕਮੇਟੀਆਂ ਨੂੰ ਸੁਰੱਖਿਆ ਏਜੰਸੀਆਂ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਨਾਲ ਹੀ ਪ੍ਰਸ਼ਾਸਨ ਨੂੰ ਵੀ ਕਿਹਾ ਕਿ ਸੁਰੱਖਿਆ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਇਹ ਹਰੇਕ ਤਰ੍ਹਾਂ ਦੀ ਮੁਸ਼ਕਿਲ ਨਾਲ ਮੁਕਾਬਲਾ ਕਰ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News