28-29 ਨਵੰਬਰ ਦੇ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਬਿਆਨ
Wednesday, Nov 22, 2023 - 10:39 PM (IST)
ਚੰਡੀਗੜ੍ਹ (ਭਾਸ਼ਾ): ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰਕੇ 28 ਨਵੰਬਰ ਤੋਂ ਰਾਜ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਬੁਲਾਇਆ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਨਵੰਬਰ ਨੂੰ ਦੁਪਹਿਰ 2 ਵਜੇ ਸੱਦਿਆ ਹੈ। ਮੰਤਰੀ ਮੰਡਲ ਨੇ ਸੋਮਵਾਰ ਨੂੰ 28 ਅਤੇ 29 ਨਵੰਬਰ ਨੂੰ ਦੋ ਦਿਨਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)
ਪੇਸ਼ ਹੋਣਗੇ 3 ਮਨੀ ਬਿੱਲ
ਆਉਣ ਵਾਲੇ ਸੈਸ਼ਨ ਵਿਚ ਤਿੰਨ ਮਨੀ ਬਿੱਲ ਪੇਸ਼ ਕੀਤੇ ਜਾਣਗੇ- ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023, ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023। ਪੰਜਾਬ ਵਿਧਾਨ ਸਭਾ ਸਕੱਤਰੇਤ ਨੇ 15 ਨਵੰਬਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਮਾਰਚ ਵਿਚ ਹੋਣ ਵਾਲੇ ਬਜਟ ਸੈਸ਼ਨ ਨੂੰ ਖ਼ਤਮ ਕਰਨ ਦੀ ਬੇਨਤੀ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8