ਰਾਜਪਾਲ ਨੇ ਸੰਵਿਧਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਿਆ : ਪ੍ਰਤਾਪ ਬਾਜਵਾ

09/22/2022 10:48:07 PM

ਗੁਰਦਾਸਪੁਰ (ਜੀਤ ਮਠਾਰੂ) : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਨਾ ਕਰਨ ਦੇਣ ਸਬੰਧੀ ਕੀਤੀ ਕਾਰਵਾਈ ਸਬੰਧੀ ਜਾਰੀ ਬਿਆਨ ਰਾਹੀਂ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ 'ਭਰੋਸੇ ਦੇ ਮਤੇ' ਸਬੰਧੀ ਬੁਲਾਇਆ ਗਿਆ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਸਦਨ ਦੇ ਨਿਯਮਾਂ ਦੇ ਵਿਰੁੱਧ ਸੀ। ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਆਪਣੇ ਇਸ ਕਦਮ ਨਾਲ ਸੰਵਿਧਾਨ ਅਤੇ ਵਿਧਾਨ ਸਭਾ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਿਆ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਇਹ ਸੰਦੇਸ਼ ਵੀ ਦਿੱਤਾ ਹੈ ਕਿ ਨਾਪਾਕ ਸਿਆਸੀ ਮੰਤਵਾਂ ਲਈ ਸੰਵਿਧਾਨਕ ਸੰਸਥਾਵਾਂ ਅਤੇ ਸਥਾਪਿਤ ਲੋਕਤੰਤਰੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ 'ਚ ਟੋਕਨ ਸਿਸਟਮ ਸ਼ੁਰੂ

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਪੰਜਾਬ ਸਰਕਾਰ ਦੀਆਂ ਨਾਕਾਮਯਾਬੀਆਂ ਅਤੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਜਨਤਾ ਦਾ ਧਿਆਨ ਹਟਾਉਣ ਲਈ ਡਰਾਮੇਬਾਜ਼ੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਬਾਜਵਾ ਨੇ ਕਿਹਾ ਕਿ ਇਕ ਵਾਰ ਫਿਰ ਸਿੱਧ ਹੋ ਗਿਆ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥਾਂ ਵਿੱਚ ਇਕ ਮੋਹਰਾ ਹੈ ਤੇ ਇਹ ਸਰਕਾਰ ਆਪਣੇ ਸਿਆਸੀ ਮਾਲਕ ਨੂੰ ਖੁਸ਼ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News