ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ ਰਾਜਪਾਲ, ਰਾਸ਼ਟਰਪਤੀ ਨੇ ਵਾਪਸ ਮੋੜਿਆ ਬਿੱਲ

Wednesday, Jul 17, 2024 - 11:07 AM (IST)

ਚੰਡੀਗੜ੍ਹ: ਰਾਸ਼ਟਰਪਤੀ ਨੇ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’ ਨੂੰ ਬਿਨਾਂ ਪ੍ਰਵਾਨਗੀ ਦੇ ਵਾਪਸ ਸੂਬਾ ਸਰਕਾਰ ਨੂੰ ਮੋੜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈਕੇ ਮੁੱਖ ਮੰਤਰੀ ਨੂੰ ਦੇਣ ਦੀ ਅਪੀਲ ਕੀਤੀ ਗਈ ਸੀ। ਹੁਣ ਇਸ ਬਿੱਲ ਦੇ ਵਾਪਸ ਆਉਣ ਨਾਲ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਰਹਿਣਗੇ। ਪੰਜਾਬ ਵਿਧਾਨ ਸਭਾ ਨੇ ਪਿਛਲੇ ਸਾਲ 21 ਜੂਨ ਨੂੰ ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਸੀ। ਬਿੱਲ ਦਾ ਮੰਤਵ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦੇਣਾ ਸੀ। ਰਾਸ਼ਟਰਪਤੀ ਨੇ ਪਿਛਲੇ ਹਫ਼ਤੇ ਇਹ ਬਿੱਲ ਪੰਜਾਬ ਰਾਜ ਭਵਨ ਨੂੰ ਵਾਪਸ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਰਾਜ ਭਵਨ ਦੇ ਸੂਤਰਾਂ ਅਨੁਸਾਰ ਰਾਸ਼ਟਰਪਤੀ ਨੂੰ ਮਨਜ਼ੂਰੀ ਵਾਸਤੇ ਭੇਜੇ ਤਿੰਨ ਬਿੱਲਾਂ ’ਚੋਂ ਇਹ ਉਪਰੋਕਤ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਬਿੱਲ ਭਾਰਤੀ ਸੰਵਿਧਾਨ ਦੀ ਧਾਰਾ 200 ਅਧੀਨ ਭਾਰਤ ਦੇ ਰਾਸ਼ਟਰਪਤੀ ਲਈ ਆਪਣੇ ਕੋਲ ਰਾਖਵੇਂ ਰੱਖ ਲਏ ਸਨ। ਰਾਜਪਾਲ ਨੇ ਮਗਰੋਂ ਇਹ ਤਿੰਨੋਂ ਬਿੱਲ ‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’, ‘ਪੰਜਾਬ ਪੁਲੀਸ (ਸੋਧ) ਬਿੱਲ’ ਅਤੇ ‘ਸਿੱਖ ਗੁਰਦੁਆਰਾ (ਸੋਧ) ਬਿੱਲ’ ਰਾਸ਼ਟਰਪਤੀ ਕੋਲ ਭੇਜ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ - ਰਾਤ ਹੁੰਦੇ ਹੀ ਬੱਸ ਸਟੈਂਡ ਨੇੜੇ ਸ਼ੁਰੂ ਹੋ ਜਾਂਦਾ ਹੈ ਜਿਸਮਫਰੋਸ਼ੀ ਦਾ ਧੰਦਾ, ਪੜਤਾਲ 'ਚ ਹੋਏ ਵੱਡੇ ਖ਼ੁਲਾਸੇ

‘ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023’ ਵਾਪਸ ਹੁਣ ਉਚੇਰੀ ਸਿੱਖਿਆ ਵਿਭਾਗ ਕੋਲ ਆ ਗਿਆ ਹੈ ਅਤੇ ਇਸ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਰਾਜਪਾਲ ਦੀਆਂ ਤਾਕਤਾਂ ’ਚ ਕਟੌਤੀ ਹੋਣੀ ਸੀ। ਰਾਸ਼ਟਰਪਤੀ ਵੱਲੋਂ ਮਨਜ਼ੂਰੀ ਨਾ ਮਿਲਣ ਮਗਰੋਂ ਹੁਣ ਰਾਜ ਸੰਚਾਲਿਤ ਯੂਨੀਵਰਸਿਟੀਆਂ ਦੇ ਚਾਂਸਲਰ ਰਾਜਪਾਲ ਹੀ ਬਣੇ ਰਹਿਣਗੇ। ਦੱਸਣਯੋਗ ਹੈ ਕਿ ਇਹ ਬਿੱਲ ਕਾਫ਼ੀ ਸਮਾਂ ਤਾਂ ਪੈਂਡਿੰਗ ਹੀ ਪਏ ਰਹੇ ਸਨ ਕਿਉਂਕਿ ਰਾਜਪਾਲ ਨੇ ਜੂਨ 2023 ਦੇ ਸੈਸ਼ਨ ਨੂੰ ਗ਼ੈਰਕਾਨੂੰਨੀ ਐਲਾਨ ਦਿੱਤਾ ਸੀ। ਸੁਪਰੀਮ ਕੋਰਟ ਨੇ ਮਗਰੋਂ ਜੂਨ 2023 ਦੇ ਸੈਸ਼ਨ ਨੂੰ ਸੰਵਿਧਾਨਿਕ ਤੌਰ ’ਤੇ ਜਾਇਜ਼ ਕਰਾਰ ਦਿੰਦਿਆਂ ਰਾਜਪਾਲ ਨੂੰ ਇਸ ਸੈਸ਼ਨ ਵਿਚ ਪਾਸ ਬਿੱਲਾਂ ’ਤੇ ਫ਼ੈਸਲਾ ਲੈਣ ਲਈ ਕਿਹਾ ਸੀ। ਉਪਰੰਤ ਰਾਜਪਾਲ ਨੇ ‘ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ’ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News