ਗਵਰਨਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੰਤਰੀ ਅਮਨ ਅਰੋੜਾ ਵਲੋਂ ਝੰਡਾ ਲਹਿਰਾਉਣ ’ਤੇ ਚੁੱਕੇ ਸਵਾਲ

Friday, Jan 05, 2024 - 06:35 PM (IST)

ਗਵਰਨਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੰਤਰੀ ਅਮਨ ਅਰੋੜਾ ਵਲੋਂ ਝੰਡਾ ਲਹਿਰਾਉਣ ’ਤੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ 26 ਜਨਵਰੀ ਮੌਕੇ ਮੰਤਰੀ ਅਮਨ ਅਰੋੜ ਵਲੋਂ ਝੰਡਾ ਲਹਿਰਾਏ ਜਾਣ ਦੀ ਰਸਮ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਇਸ ਚਿੱਠੀ ਵਿਚ ਰਾਜਪਾਲ ਨੇ ਆਖਿਆ ਹੈ ਕਿ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਦੋ ਸਾਲ ਦੀ ਸਜ਼ਾ ਸੁਣਾ ਚੁੱਕੀ ਹੈ, ਲਿਹਾਜ਼ਾ ਉਹ ਝੰਡਾ ਨਹੀਂ ਲਹਿਰਾ ਸਕਦੇ ਹਨ। ਰਾਜਪਾਲ ਨੇ ਆਖਿਆ ਹੈ ਕਿ ਜਿਸ ਮੰਤਰੀ ਨੂੰ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੋਵੇ, ਉਹ ਝੰਡਾ ਲਹਿਰਾਉਣ ਦੀ ਰਸਮ ਕਿਸ ਤਰ੍ਹਾਂ ਅਦਾ ਕਰ ਸਕਦਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਮੁਤਾਬਕ ਅਮਨ ਅਰੋੜਾ ਵਲੋਂ 26 ਜਨਵਰੀ ਮੌਕੇ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਇਆ ਜਾਣਾ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਸਰਪੰਚ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ’ਚ ਵੱਡੀ ਅਪਡੇਟ

ਕੀ ਹੈ ਪੂਰਾ ਮਾਮਲਾ

ਦਰਅਸਲ ਸੁਨਾਮ ਦੀ ਅਦਾਲਤ ਨੇ 2008 ਦੇ ਇਕ ਘਰੇਲੂ ਹਿੰਸਾ ਮਾਮੇਲ ਵਿਚ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਅਮਨ ਅਰੋੜ ਦੇ ਜੀਜਾ ਨੇ ਇਕ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਸੁਨਾਮ ਵਿਖੇ ਅਮਨ ਅਰੋੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : ਇੰਤਕਾਲ ਦੀ ਉਡੀਕ ’ਚ ਬੈਠੇ ਲੋਕਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News