ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਸਰਕਾਰੀ ਸਕੂਲਾਂ ਵਿਚ 4.36 ਫ਼ੀਸਦੀ ਵਧੇ ਦਾਖ਼ਲੇ

Monday, Apr 10, 2023 - 05:06 PM (IST)

ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਸਰਕਾਰੀ ਸਕੂਲਾਂ ਵਿਚ 4.36 ਫ਼ੀਸਦੀ ਵਧੇ ਦਾਖ਼ਲੇ

ਸੰਗਰੂਰ : ਪੰਜਾਬ ਦੇ ਸਿੱਖਿਆ ਵਿਭਾਗ ਨੇ ਸਾਲ 2023-24 ਵਿੱਦਿਅਕ ਸੈਸ਼ਨ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 'ਚ 4.36 ਫ਼ੀਸਦੀ ਦਾ ਵਾਧਾ ਦਰਜ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ ਕਿਉਂਕਿ 8ਵੀਂ ਅਤੇ 10ਵੀਂ ਜਮਾਤ ਦੇ ਨਤੀਜਿਆਂ ਦੇ ਆਉਣ ਤੱਕ ਇਨ੍ਹਾਂ ਦੀ ਦਾਖ਼ਲਾ ਪ੍ਰਕਿਰਿਆ 3 ਮਹੀਨਿਆਂ ਤੱਕ ਜਾਰੀ ਰਹੇਗੀ। ਜਿਸ ਦੇ ਚੱਲਦਿਆਂ ਸਿੱਖਿਆ ਵਿਭਾਗ ਦਾ ਟੀਚਾ ਇਨ੍ਹਾਂ ਅੰਕੜਿਆਂ ਨੂੰ 10 ਫ਼ੀਸਦੀ ਤੱਕ ਲੈ ਜਾਣਾ ਹੈ। ਦੱਸ ਦੇਈਏ ਕਿ ਪੰਜਾਬ 'ਚ ਲਗਭਗ 12,880 ਪ੍ਰਾਇਮਰੀ, 2,670 ਮਿਡਲ, 1,740 ਹਾਈ ਅਤੇ 1,972 ਸੀਨੀਅਰ ਸੈਕੰਡਰੀ ਸਕੂਲ ਹਨ। ਮੌਜੂਦਾ ਅਕਾਦਮਿਕ ਸੈਸ਼ਨ ਲਈ ਦਾਖ਼ਲੇ 1 ਅਪ੍ਰੈਲ ਤੋਂ ਸ਼ੁਰੂ ਹੋਣ ਤੋਂ ਬਾਅਦ 29.22 ਲੱਖ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ, ਜੋ ਕਿ 2022-23 'ਚ 27.45 ਲੱਖ ਸੀ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

ਵੱਧ ਤੋਂ ਵੱਧ ਮਾਪਿਆਂ ਨੂੰ ਆਪਣੇ ਬੱਚਿਆ ਨੂੰ ਵਾਰਡ ਦੇ ਸਕੂਲਾਂ 'ਚ ਭੇਜਣ 'ਚ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਨੇ ਕੁਝ ਮਹੀਨੇ ਪਹਿਲਾਂ ਘਰ-ਘਰ ਜਾਗਰੂਕਤਾ ਮੁਹਿੰਮ ਸ਼ੁਰੂ ਕੂਤੂ ਸੀ। ਫਿਰ 10 ਮਾਰਚ ਨੂੰ ਇਕ ਵਿਸ਼ੇਸ਼ ਦਾਖ਼ਲਾ ਮੁਹਿੰਮ ਚਲਾਈ ਗਈ, ਜਿੱਥੇ ਵਿਭਾਗ ਨੇ ਦਾਅਵਾ ਕੀਤਾ ਕਿ ਇਕ ਦਿਨ ਵਿੱਚ 1 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਮੁਤਾਬਕ ਸਭ ਤੋਂ ਵੱਡਾ ਉਛਾਲ 9ਵੀਂ ਤੇ 12ਵੀਂ ਦੇ ਦਾਖ਼ਲਿਆਂ 'ਚ ਦੇਖਿਆ ਗਿਆ ਹੈ, ਜੋ ਕਿ 7.89 ਲੱਖ ਤੋਂ ਵੱਧ ਕੇ 8.42 ਲੱਖ ਹੋ ਗਿਆ ਹੈ। 

ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ, ਫਾਜ਼ਿਲਕਾ ’ਚ ਸਸਕਾਰ ਰੋਕ ਲੋਕਾਂ ਨੇ ਅੱਗ ਦੀਆਂ ਲਪਟਾਂ ’ਚ ਘਿਰੇ ਦਾਦੇ-ਪੋਤੀ ਦੀ ਬਚਾਈ ਜਾਨ

ਇਸ ਸਬੰਧੀ ਗੱਲ ਕਰਦਿਆਂ ਵਿਭਾਗੀ ਅਧਿਕਾਰੀ ਨੇ ਕਿਹਾ ਕਿ ਸਾਡਾ ਟੀਚਾ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਿੱਚ 10 ਫ਼ੀਸਦੀ ਵਾਧਾ ਕਰਨਾ ਹੈ। ਅਸੀਂ ਪਹਿਲਾਂ ਹੀ 4.36 ਫ਼ੀਸਦੀ ਵਾਧਾ ਪ੍ਰਾਪਤ ਕਰ ਚੁੱਕੇ ਹਾਂ। ਉਨ੍ਹਾਂ ਆਖਿਆ ਕਿ ਵਿਭਾਗ ਅਤੇ ਅਧਿਆਪਕ ਦਾਖ਼ਲਿਆਂ 'ਚ ਵਾਧਾ ਕਰਨ ਲ਼ਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਹਾਈ ਸਕੂਲ ਦੀ ਦਾਖ਼ਲਾ ਪ੍ਰਕਿਰਿਆ ਮਈ 31 ਤੱਕ ਅਤੇ ਸੈਕੰਡਰੀ ਸਕੂਲ ਲਈ ਇਹ 31 ਜੁਲਾਈ ਤੱਕ ਜਾਰੀ ਰਹੇਗੀ। ਵਿਦਿਆਰਥੀਆਂ ਆਪਣੀ ਪਸੰਦ ਦੇ ਹਿਸਾਬ ਨਾਲ ਕਿਸੇ ਵੀ ਸਰਕਾਰੀ ਸਕੂਲ 'ਚ ਦਾਖ਼ਲਾ ਲੈ ਸਕਦੇ ਹਨ। ਵਿਭਾਗੀ ਅਫ਼ਸਰ ਨੇ ਦੱਸਿਆ ਕਿ ਦਾਖ਼ਲਾ ਫ਼ਾਰਮ ਸਿੱਧੇ ਪ੍ਰਾਪਤ ਕੀਤੇ ਜਾ ਸਕਦੇ ਹਨ। ਸਿੱਖਿਆ ਦਾ ਅਧਿਕਾਰ ਕਾਨੂੰਨ ਦੇ ਮੁਤਾਬਕ ਵਿਦਿਆਰਥੀਆਂ ਨੂੰ 8ਵੀਂ ਜਮਾਤ ਤੱਕ ਬਿਨਾਂ ਕਿਸੇ ਦਾਖ਼ਲਾ ਫ਼ੀਸ ਜਾਂ ਸਕ੍ਰੀਨਿੰਗ ਪ੍ਰਕਿਰਿਆ, ਜਿਵੇਂ ਕਿ ਟੈਸਟ ਜਾਂ ਇੰਟਰਵਿਊ, ਦੇ ਦਾਖ਼ਲ ਕੀਤਾ ਜਾਂਦਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News