ਕਰਜ਼ੇ ਲੈਣ ਦੀ ਥਾਂ ਸਰਕਾਰੀ ਸਰੋਤ ਲੁੱਟ ਰਹੇ ਮਾਫ਼ੀਆ ਨੂੰ ਨੱਥ ਪਾਵੇ ਸਰਕਾਰ : ਚੀਮਾ

Monday, Jul 06, 2020 - 09:41 PM (IST)

ਚੰਡੀਗੜ੍ਹ, (ਰਮਨਜੀਤ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਕਾਸ ਦੇ ਨਾਂ ’ਤੇ ਹੋਰ ਕਰਜ਼ੇ ਲੈਣ ਲਈ ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਬੋਰਡ ਦੀ ਕਮਾਈ ਨੂੰ ਗਹਿਣੇ ਧਰਨ ਵਾਲੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਸੁਹਿਰਦ ਹੁੰਦੀ ਤਾਂ ਸਭ ਤੋਂ ਪਹਿਲਾਂ ਬਾਦਲਾਂ ਵਲੋਂ ਪੈਦਾ ਕੀਤੇ ਗਏ ਬਹੁਭਾਂਤੀ ਮਾਫ਼ੀਆ ਨੂੰ ਕੁਚਲਦੀ ਜਿਸ ਨੇ 2007 ਤੋਂ 2017 ਤੱਕ ਸੂਬੇ ਦੇ ਸਾਰੇ ਵਿੱਤੀ ਸਰੋਤਾਂ ਨੂੰ ਅੰਨ੍ਹੇਵਾਹ ਲੁੱਟਿਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਕੇਵਲ ਬਾਦਲਾਂ ਦੇ ਮਾਫ਼ੀਆ ਰਾਜ ਦੀ ਕਮਾਨ ਸੰਭਾਲੀ, ਸਗੋਂ ਮਾਫ਼ੀਆ ਦੀ ਲੁੱਟ ਦਾ ਘੇਰਾ ਹੋਰ ਮੋਕਲਾ ਕੀਤਾ।

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ 2022 ’ਚ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਤਾਂ ਬਾਦਲਾਂ ਅਤੇ ਕੈਪਟਨ ਵਲੋਂ ਪਾਲੇ ਗਏ ਬਹੁਭਾਂਤੀ ਮਾਫ਼ੀਆ ਨੂੰ ਪਹਿਲ ਦੇ ਆਧਾਰ ’ਤੇ ਕੁਚਲ ਦਿੱਤਾ ਜਾਵੇਗਾ।


Bharat Thapa

Content Editor

Related News