ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ
Saturday, Feb 03, 2024 - 06:58 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਆਪਣੀ ਮਸ਼ਹੂਰੀ ਲਈ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨ ਕੀਤੇ ਹਨ, ਜਿਸ ਦੀ ਉਨ੍ਹਾਂ ਨੇ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ : ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ
ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਗੁਰਦੁਆਰਾ ਸਾਹਿਬਾਨ ਦਾ ਚੌਗਿਰਦਾ ਧਾਰਮਿਕ ਮਾਹੌਲ ਵਾਲਾ ਹੁੰਦਾ ਹੈ, ਜਿੱਥੇ ਸੰਗਤ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਸਰਵਣ ਕਰਨ ਲਈ ਆਉਂਦੀ ਹੈ। ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਹਨੇਰਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ।
ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8