ਪਾਵਰਕਾਮ ''ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

Thursday, Oct 07, 2021 - 08:45 PM (IST)

ਪਾਵਰਕਾਮ ''ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

ਚੰਡੀਗੜ-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਵਰਕਾਮ 'ਚ ਆਊਟਸੋਰਸ ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪ੍ਰੇਟਰ ਅਤੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਫਿਰ ਕਾਂਗਰਸ ਦੀ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਆਊਟਸੋਰਸ ਕਰਮਚਾਰੀਆਂ ਨੂੰ ਚਿੰਤਾ ਮੁਕਤ ਕਰਨ ਦੀ ਥਾਂ ਹਾਸੀਏ 'ਤੇ ਲਿਆ ਖੜਾ ਕਰ ਦਿੱਤਾ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੇ ਪੱਤਰ ਲਿਖ ਕੇ ਉਨਾਂ ਨਾਲ ਆਪਣੀ ਸਮੱਸਿਆ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਮੋਨਟਾਨਾ ਰੇਲ ਹਾਦਸੇ 'ਚ ਜ਼ਖਮੀ ਹੋਏ ਯਾਤਰੀਆਂ ਨੇ ਕੀਤਾ ਟਰੇਨ ਕੰਪਨੀ 'ਤੇ ਮੁਕੱਦਮਾ

ਕਈ ਕਰਮਚਾਰੀਆਂ ਦੀ ਉਮਰ 32 ਸਾਲ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ ਉਨਾਂ ਦੀ ਤਨਖਾਹ ਵੀ ਸਿਰਫ 10,000 ਰੁਪਏ ਹੈ। ਅਰੋੜਾ ਨੇ ਕਰਮਚਾਰੀਆਂ ਦੀ ਨਾਜ਼ੁਕ ਆਰਥਿਕ ਸਥਿਤੀ ਦੀ ਗੰਭੀਰਤਾ ਨੂੰ ਸਮਝ ਕੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਸਰਕਾਰ 'ਤੇ ਕੋਈ ਵਿੱਤੀ ਭਾਰ ਨਹੀਂ ਪਵੇਗਾ।

ਇਹ ਵੀ ਪੜ੍ਹੋ : ਤਾਈਵਾਨ ਨੇੜੇ ਚੀਨੀ ਜਹਾਜ਼ਾਂ ਦੀ ਆਵਾਜਾਈ ਵਧਣ ਨਾਲ ਤਣਾਅ ਵੀ ਵਧੀਆ

ਅਮਨ ਅਰੋੜਾ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਦੌਰਾਨ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਗਈ, ਪਰ ਜਦੋਂ ਸੱਤਾ ਤੋਂ ਬਾਹਰ ਹੋਣ ਦੇ ਦਿਨ ਆਏ ਤਾਂ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਲਈ ਐਕਟ 2016 ਦੇ ਤਹਿਤ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ। ਉਨਾਂ ਕਿਹਾ ਕਿ ਸੱਤਾ 'ਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਵੀ ਆਊਟਸੋਰਸ ਕਰਮਚਾਰੀਆਂ ਨੂੰ ਕੋਰੋਨਾ ਕਾਲ 'ਚ ਫਰੰਟ ਲਾਇਨ ਵਰਕਰ ਆਖ ਕੇ ਪਿੱਠ ਥਾਪੜਦੀ ਰਹੀ, ਪਰ ਉਨ੍ਹਾਂ ਦੇ ਘਰਾਂ ਦੇ ਚੁੱਲੇ ਕਿੰਝ ਬਲਣਗੇ, ਇਸ ਸੰਬੰਧ 'ਚ ਕੋਈ ਕੰਮ ਨਹੀਂ ਕੀਤਾ।

ਇਹ ਵੀ ਪੜ੍ਹੋ : ਅਮਰੀਕਾ : ਟੈਕਸਾਸ ਦੇ ਹਾਈ ਸਕੂਲ 'ਚ ਹੋਈ ਗੋਲੀਬਾਰੀ, 4 ਲੋਕ ਜ਼ਖਮੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News