ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte Grant
Friday, Mar 13, 2026 - 12:01 PM (IST)
ਅੰਮ੍ਰਿਤਸਰ (ਰਮਨ) : ਇੰਗਲੈਂਡ ਤੋਂ ਆਈਆਂ ਸੁੰਦਰਤਾ ਮੁਕਾਬਲੇ ਦੀਆਂ ਜੇਤੂ ਸ਼ਾਰਲਟ ਗ੍ਰਾਂਟ ਨੇ ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸੰਸਾਰ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
ਦਰਸ਼ਨਾਂ ਉਪਰੰਤ ਦੋਵਾਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਗੁਰਬਾਣੀ ਕੀਰਤਨ ਸੁਣ ਕੇ ਆਤਮਿਕ ਸ਼ਾਂਤੀ ਮਹਿਸੂਸ ਕਰਨ ਦੀ ਗੱਲ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਮਾਹੌਲ ਬਹੁਤ ਹੀ ਸ਼ਾਂਤਮਈ ਅਤੇ ਆਧਿਆਤਮਿਕ ਹੈ, ਜਿੱਥੇ ਹਰ ਧਰਮ ਅਤੇ ਦੇਸ਼ ਤੋਂ ਆਉਣ ਵਾਲੇ ਲੋਕ ਇਕਸਾਰ ਭਾਵਨਾ ਨਾਲ ਮੱਥਾ ਟੇਕਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਲਈ ਬਹੁਤ ਵੱਡੀ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਦੁਨੀਆ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਸਿੱਖ ਧਰਮ ਦੀ ਸੇਵਾ ਭਾਵਨਾ ਅਤੇ ਲੰਗਰ ਦੀ ਪਰੰਪਰਾ ਦੀ ਵੀ ਖੂਬ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਹ ਕਾਫ਼ੀ ਪ੍ਰੇਰਿਤ ਮਹਿਸੂਸ ਕਰ ਰਹੀਆਂ ਹਨ ਅਤੇ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
