ਪਟਿਆਲਾ ਦੀ ਅਨਾਜ ਮੰਡੀ ’ਚ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਕੇ ’ਤੇ ਮੌਤ
Monday, Jul 24, 2023 - 06:30 PM (IST)
ਪਟਿਆਲਾ (ਇੰਦਰਜੀਤ) : ਪਟਿਆਲਾ ਦੀ ਅਨਾਜ ਮੰਡੀ ਵਿਚ ਇਕ ਦੁਕਾਨ ਦੇ ਮਲਬੇ ਨੂੰ ਹਟਾਉਂਦੇ ਸਮੇਂ ਕੰਧ ਡਿੱਗਣ ਕਾਰਣ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੰਡੀ ਸਥਿਤ ਇਕ ਢਾਬਾ ਮਾਲਿਕ ਵਲੋਂ ਆਪਣੇ ਨਾਲ ਵਾਲੀ ਜਗ੍ਹਾ ਨੂੰ ਪੱਧਰਾ ਕਰਵਾਉਣ ਲਈ ਪੁਰਾਣੀ ਬਿਲਡਿੰਗ ਢਾਹੁਣ ਦਾ ਠੇਕਾ ਦਿੱਤਾ ਗਿਆ ਸੀ, ਜਿਸ ਨੂੰ ਹਟਾਉਣ ਲਈ ਅੱਜ ਸਵੇਰੇ ਇਕ ਮਜ਼ਦੂਰ ’ਤੇ ਕੰਧ ਡਿੱਗ ਗਈ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਦੋ ਮਜ਼ਦੂਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦੇ ਭਾਰੀ ਮੀਂਹ
ਇਸ ਮੌਕੇ ਮ੍ਰਿਤਕ ਹਰਜੀਤ ਸਿੰਘਨੇ ਘਰ ਵਾਲਿਆਂ ਨੇ ਕਿਹਾ ਕਿ ਮ੍ਰਿਤਕ ਦੇ ਦੋ ਬੱਚੇ ਹਨ ਅਤੇ ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਾਤ ਬੇਹੱਦ ਕਮਜ਼ੋਰ ਹੈ। ਸਥਾਨਕ ਲੋਕਾਂ ਨੇ ਗਰੀਬ ਪਰਿਵਾਰ ਦੀ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਪਾਸੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੁਲਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤੇ ਸਕੇ ਭੈਣ-ਭਰਾ, ਕਾਰਨ ਜਾਣ ਹੋਵੋਗੇ ਹੈਰਾਨ
ਦੂਜੇ ਪਾਸੇ ਠੇਕੇਦਾਰ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਮਲਬਾ ਚੁੱਕਣ ਦਾ ਕੰਮ ਕਰਦੇ ਹਨ। ਅੱਜ ਸਵੇਰੇ ਜੋ ਹਾਦਸਾ ਵਾਪਰਿਆ ਇਸ ’ਚ ਹਰਜੀਤ ਦੀ ਮੌਤ ਹੋ ਗਈ ਹੈ। ਉਨ੍ਹਾਂ ਕੋਲੋਂ ਜਿੰਨੀ ਮਦਦ ਹੋਵੇਗੀ, ਉਹ ਜ਼ਰੂਰ ਕਰਨਗੇ। ਉਧਰ ਪੁਲਸ ਅਧਿਕਾਰੀਆਂ ਨਾਲ ਜਦੋਂ ਇਸ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕੈਮਰੇ ਸਾਹਮਣੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਇੱਕੋ ਦਿਨ ’ਚ ਤਿੰਨ ਲੋਕਾਂ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕਾਂ ’ਚ 17 ਸਾਲਾ ਕੁੜੀ, ਮੁੰਡਾ ਤੇ ਏ. ਐੱਸ. ਆਈ. ਸ਼ਾਮਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8