ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਦਾਣਾ ਮੰਡੀ ਖੰਨਾ ਦੇ ਪ੍ਰਬੰਧਾਂ ਤੋਂ ਕਿਸਾਨ ਤੇ ਆੜ੍ਹਤੀ ਖ਼ੁਸ਼
Monday, Sep 15, 2025 - 03:34 PM (IST)

ਖੰਨਾ (ਬਿਪਨ): ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖਰੀਦ 16 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆੜ੍ਹਤੀ ਅਤੇ ਕਿਸਾਨ ਪ੍ਰਬੰਧਾਂ ਤੋਂ ਖੁਸ਼ ਦਿਖਾਈ ਦਿੱਤੇ, ਪ੍ਰੰਤੂ ਫਸਲ ਉਪਰ ਮੌਸਮ ਦੀ ਮਾਰ ਨੂੰ ਲੈਕੇ ਚਿੰਤਾ ਵੀ ਜਤਾਈ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੜ੍ਹਾਂ ਤੋਂ ਬਾਅਦ ਫ਼ੈਲਣ ਲੱਗਿਆ 'ਵਾਇਰਸ'
ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਹਾਲੇ ਫਸਲ ਨੂੰ ਆਉਣ 'ਚ ਇਕ ਹਫ਼ਤੇ ਦਾ ਸਮਾਂ ਲੱਗ ਸਕਦਾ ਹੈ, ਪ੍ਰੰਤੂ ਖਰੀਦ 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਇਹ ਚਿੰਤਾ ਵੀ ਜ਼ਾਹਿਰ ਕੀਤੀ ਕਿ ਇਸ ਵਾਰ ਹੜ੍ਹਾਂ ਦੀ ਮਾਰ ਕਰਕੇ ਸੂਬੇ ਦਾ ਟਾਰਗੇਟ ਪੂਰਾ ਕਰਨਾ ਵੀ ਮੁਸ਼ਕਲ ਹੈ। ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਖੰਨਾ ਮੰਡੀ ਦੇ ਸਾਰੇ ਖਰੀਦ ਕੇਂਦਰ ਤਿਆਰ ਹਨ ਅਤੇ ਪ੍ਰਬੰਧ ਮੁਕੰਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8