ਜ਼ਰੂਰੀ ਖ਼ਬਰ : ਪੰਜਾਬ ਭਰ 'ਚ ਅੱਜ ਤੋਂ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ

10/07/2023 10:26:12 AM

ਅੰਮ੍ਰਿਤਸਰ (ਦਲਜੀਤ) : ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ 'ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੀਆਂ ਮੰਡੀਆਂ 'ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਘੁੰਮਣ ਦੇ ਸ਼ੌਕੀਨਾਂ ਲਈ ਰਾਹਤ ਭਰੀ ਖ਼ਬਰ, ਜਾਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਜ਼ਮਾਨਤ ਦੀ ਕੀਤੀ ਮੰਗ

ਇੱਥੋਂ ਤੱਕ ਕਿ ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News