ਭੱਖਦਾ ਜਾ ਰਿਹੈ ਪੰਜਾਬ ''ਚ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ
Thursday, Sep 18, 2025 - 04:10 PM (IST)

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ 'ਚ ਮਾਸੂਮ ਨਾਲ ਪ੍ਰਵਾਸੀ ਦੇ ਵੱਲੋਂ ਕੀਤੀ ਦਰਿੰਦਗੀ ਮਗਰੋਂ ਪੰਜਾਬ ਦੇ ਕਈ ਪਿੰਡਾਂ ਦੀ ਪੰਚਾਇਤਾਂ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਮਤੇ ਪਾਏ ਜਾ ਰਹੇ ਹਨ। ਇਸੇ ਤਰ੍ਹਾਂ ਹੁਣ ਗੜ੍ਹਸ਼ੰਕਰ ਦੇ ਪਿੰਡ ਬੀਰਮਪੁਰ ਦੀ ਗ੍ਰਾਮ ਪੰਚਾਇਤ ਵੱਲੋਂ ਪ੍ਰਵਾਸੀਆਂ ਦੇ ਖ਼ਿਲਾਫ਼ ਮਤਾ ਪਾਇਆ ਗਿਆ ਹੈ, ਜਿਸ ਦੇ ਵਿੱਚ ਪ੍ਰਵਾਸੀਆਂ ਨੂੰ ਪਿੰਡ ਵਿੱਚ ਰਹਿਣ ਅਤੇ ਵੋਟਾਂ ਬਣਾਉਣ 'ਤੇ ਪਾਬੰਦੀ, ਕੰਮ ਕਰਨ ਵਾਲਿਆਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਦੇ ਵੇਰਵੇ ਸ਼ਾਮਲ ਹਨ। ਪਿੰਡ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਹੋਰ ਕਈ ਥਾਵਾਂ 'ਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਘਟਨਾਵਾਂ 'ਤੇ ਪਿੰਡ ਵਿੱਚ ਆਮ ਇਜਲਾਸ ਸੱਦਿਆ ਗਿਆ ਸੀ, ਜਿਸ ਦੇ ਵਿੱਚ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਮਤਾ ਪਾਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਕਾਰਨ ਖੱਡ ਉਫ਼ਾਨ 'ਤੇ, ਸਕੂਲੀ ਬੱਚੇ ਫਸੇ, ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਉਨ੍ਹਾਂ ਕਿਹਾ ਕਿ ਪਿੰਡ 'ਚ ਕਿਸੇ ਵੀ ਪ੍ਰਵਾਸੀ 'ਤੇ ਕੰਮ ਕਰਨ ਵਿੱਚ ਮਨਾਹੀ ਨਹੀਂ ਹੈ ਪਰ ਕੰਮ ਕਰਨ ਵਾਲੇ ਵਿਅਕਤੀ ਦੀ ਪੁਲਸ ਵੈਰੀਫਿਕੇਸ਼ਨ ਜਰੂਰੀ ਹੈ। ਸਰਪੰਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਿੱਚ ਵੀ ਪਿਛਲੇ ਸਮੇਂ ਪ੍ਰਵਾਸੀਆਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ, ਜਿਸ ਨੂੰ ਲੈ ਕੇ ਮਤੇ 'ਚ ਪ੍ਰਵਾਸੀ ਦੀ ਪਿੰਡ 'ਚ ਰਹਿਣ ਅਤੇ ਵੋਟ ਬਣਾਉਣ 'ਤੇ ਪਾਬੰਦੀ ਅਤੇ ਇਥੇ ਕੰਮ ਕਰਨ ਵਾਲੇ ਦੀ ਪੁਲਸ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ। ਇਸ ਮੌਕੇ ਸੁਰਿੰਦਰ ਕੁਮਾਰ ਸਰਪੰਚ, ਚਰਨਜੀਤ ਸਿੰਘ ਪੰਚ, ਊਸ਼ਾ ਰਾਣੀ ਪੰਚ, ਰਾਜ ਰਾਣੀ ਪੰਚ, ਮਰੀਕ ਸਿੰਘ ਪੰਚ, ਰਾਹੁਲ ਕੁਮਾਰ ਪੰਚ ਹਾਜ਼ਰ ਸਨ।
ਇਹ ਵੀ ਪੜ੍ਹੋ: ਯੂਪੀ ਦਾ ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8