ਗ੍ਰਾਮ ਸਭਾਵਾਂ ਦਾ ਪਿੰਡਾਂ ਦੇ ਵਿਕਾਸ ’ਚ ਅਹਿਮ ਯੋਗਦਾਨ, ਮੁੜ ਸੁਰਜੀਤ ਕਰਨ ਦੀ ਕਰ ਰਹੇ ਕੋਸ਼ਿਸ਼ : ਕੁਲਦੀਪ ਧਾਲੀਵਾਲ

06/13/2022 5:41:46 PM

ਲੁਧਿਆਣਾ (ਨਰਿੰਦਰ) : ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਗ੍ਰਾਮ ਸਭਾ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾਵਾਂ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ 26 ਜੂਨ ਤੱਕ ਗ੍ਰਾਮ ਸਭਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗ੍ਰਾਮ ਸਭਾਵਾਂ ਨੂੰ ਪੂਰੇ ਤਰੀਕੇ ਨਾਲ ਦਰਕਿਨਾਰ ਕਰ ਦਿੱਤਾ ਗਿਆ ਸੀ, ਜਿਸ ਕਾਰਨ ਨੂੰ ਉਨ੍ਹਾਂ ਵੱਲੋਂ ਯਤਨ ਕੀਤੇ ਜਾ ਰਹੇ ਹਨ ਕਿ ਗ੍ਰਾਮ ਸਭਾ ਨੂੰ ਮੁੜ ਤੋਂ ਪਹਿਲਾਂ ਵਾਂਗ ਅਹਿਮੀਅਤ ਦਿਵਾ ਸਕਾਂ ਕਿਉਂਕਿ ਗ੍ਰਾਮ ਸਭਾਵਾਂ ਪਿੰਡਾਂ ਦੇ ਵਿਕਾਸ ’ਚ ਬਹੁਤ ਜ਼ਿਆਦਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਆਪਣੀ ਹੀ ਪਾਰਟੀ ਦੇ ਵਿਧਾਇਕ ਵੱਲੋਂ ਲਗਾਏ ਗਏ ਦੋਸ਼ਾਂ ’ਤੇ ਬੋਲਦਿਆਂ ਕਿਹਾ ਕਿ ਉਹ ਕੰਮ ’ਚ ਲਗਾਤਾਰ ਰੁੱਝੇ ਹੁੰਦੇ ਹਨ ਅਤੇ ਬਹੁਤ ਸਾਰੇ ਫੋਨ ਆਉਂਦੇ ਹਨ। ਅਜਿਹੀ ਹਾਲਤ ’ਚ ਉਹ ਫੋਨ ਨਹੀਂ ਚੁੱਕ ਸਕੇ ਹੋਣਗੇ।

ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਵਿਧਾਇਕ ਮੁੱਖ ਮੰਤਰੀ ਨੂੰ ਸ਼ਿਕਾਇਤ ਕਰਨਾ ਚਾਹੁੰਦਾ ਹੈ ਤਾਂ ਜ਼ਰੂਰ ਕਰੇ, ਉਹ ਤਾਂ ਪੰਜਾਬ ਦੇ ਕੰਮਾਂ ’ਚ ਲੱਗੇ ਹੋਏ ਹਨ। ਧਾਲੀਵਾਲ ਨੇ ਕਿਹਾ ਕਿ ਇਕ ਮਹੀਨੇ ’ਚ ਉਨ੍ਹਾਂ ਦੇ ਵਿਭਾਗ ਵੱਲੋਂ 5500 ਏਕੜ ਜ਼ਮੀਨ ਤੋਂ ਕਬਜ਼ੇ ’ਚੋਂ ਛੁਡਵਾਏ ਗਏ ਹਨ। ਇਸ ਮੌਕੇ ਲੁਧਿਆਣਾ ਦੇ ਹਲਕਾ ਪੱਛਮੀ ਤੋਂ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਉਹ ਅਜੇ ਮੁੱਖ ਮੰਤਰੀ ਨੂੰ ਨਹੀਂ ਮਿਲ ਸਕੇ ਹਨ ਕਿਉਂਕਿ ਉਹ ਚੋਣਾਂ ’ਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਕੀ ਮੰਤਰੀ ਦੀ ਆਪਣੀ ਸੋਚਣੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਥੇ ਆਏ ਹਨ ਅਤੇ ਉਨ੍ਹਾਂ ਨੂੰ ਮਿਲ ਕੇ ਗਿਲੇ-ਸ਼ਿਕਵੇ ਦੂਰ ਕਰਨਗੇ।

ਇਹ ਵੀ ਪੜ੍ਹੋ : ਕਾਂਗਰਸ ਦੇ ਕੁਝ ਹੋਰ ਸਾਬਕਾ ਮੰਤਰੀ ਜਲਦ ਹੋਣਗੇ ਸਲਾਖਾਂ ਪਿੱਛੇ !


Manoj

Content Editor

Related News