ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ

Sunday, Nov 23, 2025 - 01:04 AM (IST)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰੂਦੁਆਰਾ ਗੁਰਸਾਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ। ਇਹ ਸਮਾਗਮ ਫਾਊਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਸੁਖਨਾ ਝੀਲ ਚੰਡੀਗੜ੍ਹ ਵਾਲਿਆਂ ਦੀ ਪ੍ਰੇਰਨਾ ਸਦਕਾ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਅਤੇ ਕਰਤਾਰ ਆਸਰਾ ਟਰੱਸਟ ਦੀ ਚੇਅਰਮੈਨ ਮਾਤਾ ਚਰਨ ਕਮਲ ਕੌਰ, ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। 

ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਹੈ ਜੋ ਅਨੰਦਪੁਰ ਸਾਹਿਬ, ਚੰਡੀਗੜ੍ਹ ਅਤੇ ਹੋਰਨਾਂ ਇਤਿਹਾਸਕ ਸਥਾਨਾਂ ਤੋਂ ਹੁੰਦਾ ਹੋਇਆ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸਮਾਪਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਦੀ ਸਮਾਪਤੀ ਸਮੇਂ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਰਾਤ ਦੇ ਦੀਵਾਨ ਸਜਾਏ ਜਾਣਗੇ। ਭਾਈ ਮਨਜੀਤ ਸਿੰਘ ਭੂਰਾ ਕੋਹਨਾ ਮੈਂਬਰ ਐੱਸ. ਜੀ. ਪੀ. ਸੀ. ਅਤੇ ਫੈੱਡਰੇਸ਼ਨ ਸਰਪ੍ਰਸਤ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ ਇਨਕਲਾਬ ਦੱਸਦਿਆਂ ਗੁਰ ਇਤਿਹਾਸ ਅਤੇ ਸ਼ਹਾਦਤਾਂ ’ਤੇ ਚਾਨਣ ਪਾਇਆ। 

ਇਸੇ ਮੌਕੇ ਭਾਈ ਕੰਵਰ ਚੜ੍ਹਤ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਾਰਿਆਂ ਦੀ ਸੇਵਾ ਨਿਭਾਈ। ਰਾਜਾ ਸਿੰਘ ਅਤੇ ਭਾਈ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਦੇਸ਼ ਭਰ ਦੀਆਂ ਸੰਗਤਾ ਹਿੱਸਾ ਲੈਣਗੀਆਂ। ਇਸ ਮੌਕੇ ਬਾਬਾ ਸਰੂਪ ਸਿੰਘ ਸੰਤ ਸਰ, ਬੀਬੀ ਦਰਸ਼ਨ ਕੌਰ ਜਲੰਧਰ, ਬਾਬਾ ਬਲਕਾਰ ਸਿੰਘ ਢੇਲਪੁਰ ਵਾਲੇ, ਐਡਵੋਕੇਟ ਤਰਲੋਕ ਸਿੰਘ, ਪੀਰ ਜੀ ਸਿਸਵਾਂ, ਹਰਭਿੰਦਰ ਸਿੰਘ, ਰਣਜੀਤ ਸਿੰਘ, ਭਾਈ ਤੇਜਿੰਦਰ ਸਿੰਘ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਹਰਖੁਸ਼ਪ੍ਰੀਤ ਸਿੰਘ, ਬਿਕਰਮਜੀਤ ਸਿੰਘ ਵੀ ਹਾਜ਼ਰ ਸਨ।


author

Inder Prajapati

Content Editor

Related News