World Cup ਜਿੱਤਣ ਵਾਲੀਆਂ ਪੰਜਾਬ ਦੀਆਂ ਧੀਆਂ ਦਾ ਜ਼ਬਰਦਸਤ ਸਵਾਗਤ, ਏਅਰਪੋਰਟ 'ਤੇ ਪਹੁੰਚੇ ਮੰਤਰੀ ਚੀਮਾ

Friday, Nov 07, 2025 - 11:48 AM (IST)

World Cup ਜਿੱਤਣ ਵਾਲੀਆਂ ਪੰਜਾਬ ਦੀਆਂ ਧੀਆਂ ਦਾ ਜ਼ਬਰਦਸਤ ਸਵਾਗਤ, ਏਅਰਪੋਰਟ 'ਤੇ ਪਹੁੰਚੇ ਮੰਤਰੀ ਚੀਮਾ

ਚੰਡੀਗੜ੍ਹ- ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਣਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਿਓਲ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚ ਗਈਆਂ ਹਨ। ਪੰਜਾਬ ਦੀਆਂ ਚੈਂਪੀਅਨ ਧੀਆਂ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: Punjab:ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਚੰਡੀਗੜ੍ਹ ਏਅਰਪੋਰਟ 'ਤੇ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਪਹੁੰਚੇ। ਢੋਲ ਵਜਾ ਕੇ ਗੁਲਦਸਤੇ ਦੇ ਕੇ, ਹਾਰ ਪਹਿਨਾ ਅਤੇ ਸ਼ਾਲ ਦੇ ਕੇ ਸ਼ਾਨਦਾਰ ਸੁਆਗਤ ਕਰਦੇ ਹੋਏ ਹਰਲੀਨ ਕੌਰ ਤੇ ਅਮਨਜੋਤ ਕੌਰ ਨੂੰ ਸਨਮਾਨਤ ਕੀਤਾ ਗਿਆ। ਦੋਵਾਂ ਮਹਿਲਾ ਖਿਡਾਰਣਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਪਹੁੰਚੇ।

PunjabKesari

ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਅਮਨਜੋਤ ਨੇ ਕਿਹਾ ਕਿ ਇਹ ਜਿੱਤ ਤੁਹਾਡੀ ਸਾਰਿਆਂ ਦੀ ਅਤੇ ਪੂਰੇ ਪੰਜਾਬ ਦੀ ਜਿੱਤ ਹੈ। ਮੈਚ ਤੋਂ ਇਕ ਦਿਨ ਪਹਿਲਾਂ ਨੀਂਦ ਨਹੀਂ ਆਈ। ਜਿੱਤ ਤੋਂ ਬਾਅਦ ਸਾਨੂੰ ਇੰਨੀ ਖ਼ੁਸ਼ੀ ਸੀ ਕਿ ਕਿਸੇ ਨੂੰ ਨੀਂਦ ਤੱਕ ਨਹੀਂ ਆਈ। ਜਿੱਤ ਦਾ ਸਿਹਰਾ ਅਮਨਜੋਤ ਵੱਲੋਂ ਮਾਪਿਆਂ ਸਮੇਤ ਕੋਚ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਕੋਚ ਤੋਂ ਬਿਨ੍ਹਾਂ ਅਧੂਰੀ ਹਾਂ।

PunjabKesari

ਇਸ ਮੌਕੇ ਹਰਲੀਨ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਅਤੇ ਬਹੁਤ ਹੀ ਵਧੀਆ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਇਥੇ ਪੰਜਾਬ ਦੀਆਂ ਧੀਆਂ ਦਾ ਸੁਆਗਤ ਕਰਨ ਲਈ ਆਈ ਹੈ। ਹਰਲੀਨ ਨੇ ਕਿਹਾ ਕਿ ਇਹ ਮਹਿਲਾ ਕ੍ਰਿਕਟ ਲਈ ਟਰਨਿੰਗ ਪੁਆਇੰਟ ਹੈ।  ਖਿਡਾਰੀਆਂ ਦੇ ਕਾਫਲੇ ਲਈ ਸੋਧੇ ਹੋਏ ਟਰੈਕਟਰ ਤਿਆਰ ਕੀਤੇ ਗਏ ਹਨ। ਵਾਹਨਾਂ 'ਤੇ ਉਨ੍ਹਾਂ ਦੇ ਨਾਵਾਂ ਵਾਲੇ ਪੋਸਟਰ ਲਗਾਏ ਗਏ ਹਨ। ਅਮਨਜੋਤ ਕੌਰ ਆਪਣੇ ਪਿਤਾ ਨਾਲ ਗੱਡੀ ਵਿੱਚ ਸਵਾਰ ਹੈ।

ਮੁੱਖ ਮੰਤਰੀ ਮਾਨ ਨੇ ਕੱਪ ਜਿੱਤਣ ਮਗਰੋਂ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਦਿੱਤੀ ਸੀ ਵਧਾਈ
ਅਮਨਜੋਤ ਕੌਰ ਅਤੇ ਹਰਲੀਨ ਕੌਰ ਦੋਵੇਂ ਮੋਹਾਲੀ ਵਿੱਚ ਰਹਿੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਰਾਹੀਂ ਵਿਸ਼ਵ ਕੱਪ ਜੇਤੂ ਟੀਮ ਦੇ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੱਤੀ ਸੀ। ਉਨ੍ਹਾਂ ਨੇ ਪੂਰੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਉਣ ਵਾਲੇ ਦਿਨਾਂ ਵਿੱਚ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ ਸਨਮਾਨਤ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ ਹਰੇਕ ਨੂੰ 1111-ਲੱਖ ਰੁਪਏ ਜਦਕਿ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ 5 ਲੱਖ ਦਾ ਨਕਦੀ ਇਨਾਮ ਮਿਲੇਗਾ।

ਇਹ ਵੀ ਪੜ੍ਹੋ:  ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News