ਪੰਜਾਬ ''ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ

Thursday, Mar 20, 2025 - 12:40 PM (IST)

ਪੰਜਾਬ ''ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ

ਬਟਾਲਾ (ਸਾਹਿਲ)- ਬੀਤੀ ਦੇਰ ਸ਼ਾਮ ਇਕ ਤੇਜ਼ ਰਫਤਾਰ ਕਾਰ ਵਲੋਂ ਦਾਦੇ-ਪੋਤੇ ਨੂੰ ਟੱਕਰ ਮਾਰ ਕੇ ਉਨ੍ਹਾਂ ਦੀ ਜਾਨ ਲਏ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਤਾਕੀ, ਬਟਾਲਾ, ਜਿਸ ਦੀ ਅੱਡਾ ਜੈਂਤੀਪੁਰ ਵਿਖੇ ਦੁਕਾਨ ਹੈ, ਬੀਤੀ ਦੇਰ ਸ਼ਾਮ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਪੋਤੇ ਪ੍ਰਥਮ (13) ਪੁੱਤਰ ਵਿਨੋਦ ਸਲਹੋਤਰਾ ਨਾਲ ਬਟਾਲਾ ਵੱਲ ਆ ਰਿਹਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ

ਜਦੋਂ ਇਹ ਪਿੰਡ ਹਰਦੋਝੰਡੇ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ, ਜਿਸ ਨੂੰ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਨੇ ਉਕਤ ਸਕੂਟਰੀ ਸਵਾਰ ਦਾਦੇ-ਪੋਤੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਕਤ ਦੋਵਾਂ ਨੂੰ ਤੁਰੰਤ ਇਲਾਜ ਲਈ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਪੋਤੇ ਪ੍ਰਥਮ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੁਭਾਸ਼ ਚੰਦ ਦੀ ਹਾਲਤ ਨੂੰ ਨਾਜ਼ੁਕ ਹੁੰਦੇ ਦੇਖ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਇਸ ਦੀ ਵੀ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਮੌਤ ਹੋ ਗਈ।

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਕੰਮ ਮੁਕੰਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News