ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ ''ਚ ਆ ਗਿਆ ਹਾਰਟ ਅਟੈਕ, ਮੌਤ

Friday, Sep 20, 2024 - 04:40 AM (IST)

ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ ''ਚ ਆ ਗਿਆ ਹਾਰਟ ਅਟੈਕ, ਮੌਤ

ਭਵਾਨੀਗੜ੍ਹ (ਕਾਂਸਲ)- ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 68ਵੀਆ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਆਪਣੇ ਪੋਤੇ ਦਾ ਰੋਲਰ ਸਕੇਟਿੰਗ ਦਾ ਮੁਕਾਬਲਾ ਦੇਖਣ ਲਈ ਆਏ ਇਕ ਬਜ਼ੁਰਗ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਭਾਰਤ ਮਾਲਾ ਪ੍ਰਜੋਕਟ ਤਹਿਤ ਨਿਰਮਾਣ ਅਧੀਨ ਦਿੱਲੀ ਕਟੜਾ ਐਕਸਪ੍ਰੈਸ-ਵੇ ਦੀ ਸਰਵਿਸ ਰੋਡ 'ਤੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਰੋਲਰ ਸਕੇਟਿੰਗ ਦੇ ਮੁਕਾਬਲਿਆਂ ਦੌਰਾਨ ਮੰਡੂ ਖਰੜ ਜ਼ਿਲ੍ਹਾ ਮੋਹਾਲੀ ਵਾਸੀ ਗੁਰਚਰਨ ਸਿੰਘ ਸੈਣੀ ਆਪਣੇ ਪੋਤੇ ਦਾ ਮੁਕਾਬਲਾ ਦੇਖਣ ਲਈ ਹੋਰ ਮੈਂਬਰਾਂ ਨਾਲ ਇਥੇ ਆਇਆ ਹੋਇਆ ਸੀ।

ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਸ ਦੇ ਪੋਤੇ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਤੇ ਉਸ ਦੀ ਚੋਣ ਨੈਸ਼ਨਲ ਪੱਧਰੀ ਮੁਕਾਬਲੇ ਲਈ ਹੋ ਗਈ। ਇਸ ਦੀ ਗੁਰਚਰਨ ਸਿੰਘ ਸੈਣੀ ਨੂੰ ਬਹੁਤ ਖੁਸ਼ੀ ਹੋਈ ਤੇ ਉਸ ਨੇ ਆਪਣੀ ਇਹ ਖੁਸ਼ੀ ਮੋਬਾਇਲ ਫੋਨ ਰਾਹੀਂ ਆਪਣੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝੀ ਕੀਤੀ। 

ਪਰ ਇ ਤੋਂ ਬਾਅਦ ਜਦੋਂ ਉਹ ਰੋਟੀ ਖਾਣ ਲੱਗਿਆ ਤਾਂ ਅਚਾਨਕ ਬੇਹੋਸ਼ ਹੋ ਕੇ ਡਿੱਗ ਪਿਆ। ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਪੋਰਟਸ ਕੋਆਰਡੀਟੇਨਰ ਮੈਡਮ ਨਰੇਸ਼ ਸੈਣੀ ਨੇ ਦੱਸਿਆ ਕਿ ਉਕਤ ਬਜੁਰਗ ਤੁਰੰਤ ਇਥੇ ਮੌਜੂਦ ਸਿਹਤ ਵਿਭਾਗ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ ਉਕਤ ਬਜ਼ੁਰਗ ਨੂੰ ਮੇਜਰ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ ; ਕੁਝ ਦਿਨ ਪਹਿਲਾਂ ਹੀ ਵਿਆਹ ਕੇ ਲਿਆਂਦੀ ਪਤਨੀ ਦਾ ਪਤੀ ਨੇ ਬੇਰਹਿਮੀ ਨਾਲ ਕਰ'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News