ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦਾਦੇ ਦੀ ਮੌਤ, ਪੋਤੀ ਜ਼ਖ਼ਮੀ

Tuesday, Mar 17, 2026 - 09:01 PM (IST)

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦਾਦੇ ਦੀ ਮੌਤ, ਪੋਤੀ ਜ਼ਖ਼ਮੀ

ਭਵਾਨੀਗੜ੍ਹ (ਕਾਂਸਲ) – ਸਥਾਨਕ ਇਲਾਕੇ ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਉੱਪਰ ਕਾਲਾਝਾੜ ਟੋਲ ਪਲਾਜ਼ਾ ਨੇੜੇ ਇਕ ਤੇਜ਼ ਰਫਤਾਰ ਕਾਰ ਵੱਲੋਂ ਇਕ ਸਕੂਟਰ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਹਾਦਸੇ ’ਚ ਇਕ ਬਜ਼ੁਰਗ ਦੀ ਮੌਤ ਹੋ ਜਾਣ ਤੇ ਉਸ ਦੀ ਪੋਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਦਿੜਬਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦਕਿ ਉਸ ਦਾ ਪਿਤਾ ਨਾਹਰ ਸਿੰਘ (72) ਆਪਣੀ ਪੋਤੀ ਸਿਮਰਨ ਨੂੰ ਨਾਭਾ ਵਿਖੇ ਪੇਪਰ ਦਿਵਾਉਣ ਲਈ ਸਕੂਟਰ ’ਤੇ ਜਾ ਰਿਹਾ ਸੀ। ਜਦੋਂ ਉਹ ਕਾਲਾਝਾੜ ਟੋਲ ਪਲਾਜ਼ਾ ਤੇ ਪਿੰਡ ਮੁਨਸ਼ੀਵਾਲਾ ਵਾਲੀ ਲਿੰਕ ਸੜਕ ਨੇੜਲੇ ਕੱਟ ਨੇੜੇ ਪਹੁੰਚੇ ਤਾਂ ਪਟਿਆਲਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਦੇ ਪਿਤਾ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਦਾਦਾ ਪੋਤੀ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਨਾਹਰ ਸਿੰਘ ਨੇ ਦਮ ਤੋੜ ਦਿੱਤਾ, ਜਦਕਿ ਸਿਮਰਨ ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ।


author

Inder Prajapati

Content Editor

Related News