ਮੋਟਰਸਾਈਕਲ ''ਤੇ ਜਾ ਰਹੇ ਦਾਦੀ-ਪੋਤੇ ਨਾਲ ਵਾਪਰ ਗਿਆ ਭਾਣਾ, ਟਰੱਕ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ
Saturday, Nov 02, 2024 - 03:07 AM (IST)
 
            
            ਲੁਧਿਆਣਾ- ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਗ਼ਲਤ ਸਾਈਡ ਤੋਂ ਆ ਰਹੇ ਇਕ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਦਾਦੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਜ਼ਖਮੀ ਔਰਤ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਪੱਖੋਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ 'ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ
ਏ.ਐੱਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੀ ਦਾਦੀ ਨਾਲ ਲੁਧਿਆਣਾ ਵਾਲੀ ਸਾਈਡ ਤੋਂ ਆਪਣੇ ਘਰ ਨੂੰ ਆ ਰਿਹਾ ਸੀ। ਜਿਵੇਂ ਹੀ ਉਹ ਲੁਧਿਆਣਾ-ਫਿਰੋਜ਼ਪੁਰ ਹਾਈਵੇ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਜਗਰਾਓਂ ਤੋਂ ਲੁਧਿਆਣਾ ਵੱਲ ਜਾ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਸੜਕ ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੈਂ...! 'ਪਾਈਆ' ਆਲੂਆਂ ਪਿੱਛੇ ਪੈ ਗਿਆ ਪੰਗਾ, ਬੰਦੇ ਨੇ 'ਪਊਆ' ਪੀ ਕੇ ਸੱਦ ਲਈ ਪੁਲਸ, ਕਹਿੰਦਾ- 'ਕਰੋ ਕਾਰਵਾਈ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                            