ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ

Friday, Jun 03, 2022 - 02:35 PM (IST)

ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ’ਚ ਉਸ ਸਮੇਂ ਦੁੱਖ ਦੀ ਲਹਿਰ ਪੈਦਾ ਹੋ ਗਈ, ਜਦੋਂ ਪੋਤਰੇ ਨੂੰ ਨਾ ਮਿਲਣ ਤੋਂ ਪ੍ਰੇਸ਼ਾਨ ਇਕ ਦਾਦੇ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਵੇਰਕਾ ਦੀ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਨੂੰਹ ਸਰਬਜੀਤ ਕੌਰ, ਕੁੜਮ ਸੁਖਦੇਵ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਧੂਰੀ (ਸੰਗਰੂਰ) ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦਾਦੇ ਦੀ ਪਛਾਣ ਪਰਮਜੀਤ ਸਿੰਘ (70) ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਮੁਲਜ਼ਮ ਸਰਬਜੀਤ ਕੌਰ ਨਾਲ ਹੋਇਆ ਸੀ, ਜਿਸ ਨਾਲ ਉਸ ਦਾ ਇਕ ਪੁੱਤਰ ਮਹਿਤਾਬ ਸਿੰਘ ਹੈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਅਕਸਰ ਲੜ ਕੇ ਆਪਣੇ ਪੇਕੇ ਚੱਲੀ ਜਾਂਦੀ ਸੀ। ਇਸ ਸਬੰਧੀ ਇਕ ਕੇਸ ਧੂਰੀ ਦੀ ਅਦਾਲਤ ਵਿਚ ਕੀਤਾ ਸੀ। ਉਸ ਦੇ ਪਿਤਾ ਪਰਮਜੀਤ ਸਿੰਘ ਦਾ ਆਪਣੇ ਪੋਤਰੇ ਮਹਿਤਾਬ ਸਿੰਘ ਹੁੰਦਲ ਨਾਲ ਬਹੁਤ ਪਿਆਰ ਸੀ। ਉਹ ਅਕਸਰ ਉਸ ਨੂੰ ਮਿਲਣ ਲਈ ਕਹਿਣ ਲੱਗਾ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ

ਬੀਤੇ ਦਿਨ ਵੀ ਉਸ ਨੇ ਆਪਣੀ ਪਤਨੀ ਨੂੰ ਫੋਨ ’ਤੇ ਬੇਟੇ ਨੂੰ ਆਪਣੇ ਦਾਦੇ ਨਾਲ ਮਿਲਵਾਉਣ ਲਈ ਕਿਹਾ ਪਰ ਉਸ ਦੀ ਪਤਨੀ ਸਰਬਜੀਤ ਕੌਰ ਵਲੋਂ ਮਨਾ ਕਰ ਦਿੱਤਾ ਗਿਆ। ਇਹ ਸੁਣ ਕੇ ਉਸ ਦੇ ਪਿਤਾ ਪਰਮਜੀਤ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਸ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)


author

rajwinder kaur

Content Editor

Related News