ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਪੋਤਰੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਦਾਦੀ ਦਾ ਕਤਲ

Wednesday, May 03, 2023 - 06:35 PM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਪੋਤਰੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਦਾਦੀ ਦਾ ਕਤਲ

ਹਰਸ਼ਾ ਛੀਨਾਂ (ਭੱਟੀ) : ਇੱਥੋ ਨੇੜਲੇ ਪਿੰਡ ਬੱਗਾ ਕਲਾਂ ਤਹਿਸੀਲ ਅਜਨਾਲਾ ਵਿਖੇ ਬੀਤੀ ਰਾਤ ਇੱਕ ਨੌਜਵਾਨ ਵੱਲੋ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਬਜ਼ੁਰਗ ਦਾਦੀ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਤੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੱਗਾ ਕਲਾਂ ਥਾਣਾਂ ਰਾਜਾਸਾਂਸੀ, ਜੋ ਕਿ ਨਸ਼ੇ ਕਰਨ ਦਾ ਆਦੀ ਸੀ ਤੇ ਨਸ਼ੇ ਦੀ ਪੂਰਤੀ ਕਰਨ ਲਈ ਆਪਣੀ ਦਾਦੀ ਕੁਲਵੰਤ ਕੌਰ (80) ਪਤਨੀ ਦਾਰਾ ਸਿੰਘ ਕੋਲੋਂ ਪੈਸੇ ਦੀ ਮੰਗ ਕਰ ਰਿਹਾ ਸੀ। ਜਦੋਂ ਦਾਦੀ ਵੱਲੋਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਉਕਤ ਨੌਜਵਾਨ ਵੱਲੋ ਗੁਰੂਆਂ ਦੀ ਤਸਵੀਰਾਂ ਅੱਗੇ ਪਏ ਕਿਰਪਾਨ (ਸਿਰੀ ਸਾਹਿਬ) ਨਾਲ ਬਜ਼ੁਰਗ ਮਾਤਾ ਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ- ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ

ਉਧਰ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਵੱਲੋ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਤਲ 'ਚ ਵਰਤੀ ਗਈ ਕਿਰਪਾਨ (ਸਿਰੀ ਸਾਹਿਬ) ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- MP ਵਿਕਰਮਜੀਤ ਸਾਹਨੀ ਦਾ ਦਾਅਵਾ, ਓਮਾਨ ’ਚ ਫਸੀਆਂ 25 ਕੁੜੀਆਂ ਜਲਦ ਲਿਆਂਦੀਆਂ ਜਾਣਗੀਆਂ ਪੰਜਾਬ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News