ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਡਿਊਟੀ ''ਤੇ ਪਹੁੰਚਿਆ ਗ੍ਰੰਥੀ, ਸਿੰਘ ਸਭਾ ਸਾਊਥਹਾਲ ਕਮੇਟੀ ਨੇ ਕੀਤਾ ਬਰਖਾਸਤ
Sunday, May 26, 2024 - 04:31 AM (IST)
ਅੰਮ੍ਰਿਤਸਰ (ਸਰਬਜੀਤ) - ਯੂ.ਕੇ. ਦੇ ਸਭ ਤੋਂ ਵੱਡੇ ਗੁਰਦੁਆਰਾ ਸਿੰਘ ਸਭਾ ਸਾਊਥਹਾਲ ਨੇ ਆਪਣੇ ਹੈੱਡ ਗ੍ਰੰਥੀ ਨੂੰ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਅੰਦਰ ਆਉਣ ਕਾਰਨ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਹੈ। ਸਥਾਨਕ ਸੰਗਤ ਦੇ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਨਾਮ ਦਾ ਗ੍ਰੰਥੀ ਸ਼ਰਾਬ ਦਾ ਸੇਵਨ ਕਰਕੇ ਡਿਊਟੀ 'ਤੇ ਆਇਆ ਸੀ। ਮੌਕੇ ‘ਤੇ ਸੰਗਤ ਨੂੰ ਸ਼ੱਕ ਪੈਣ ‘ਤੇ ਗ੍ਰੰਥੀ ਸਿੰਘ ਨੇ ਸ਼ਰਾਬ ਪੀਤੀ ਹੋਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ- PM ਮੋਦੀ ਦੇ 30 ਮਈ ਨੂੰ ਮੁੜ ਪੰਜਾਬ ਆਉਣ ਦੇ ਆਸਾਰ, ਅੱਜ ਲੁਧਿਆਣਾ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਸੂਤਰਾਂ ਅਨੁਸਾਰ ਇਸ ਮਾਮਲੇ ਦੀ ਸੂਚਨਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ ਤਾਂ ਜਦੋਂ ਕਮੇਟੀ ਗ੍ਰੰਥੀ ਕੋਲ ਪਹੁੰਚੀ ਤਾਂ ਉਸ ਨੇ ਸ਼ਰਾਬ ਦਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਗਤ ਨੇ ਇਹ ਵੀ ਗੱਲ ਉਠਾਈ ਹੈ ਕਿ ਇਸ ਤਰ੍ਹਾਂ ਦੇ ਕਈ ਗ੍ਰੰਥੀ ਤੇ ਕਮੇਟੀ ਮੈਂਬਰ ਸ਼ਰਾਬ ਪੀਂਦੇ ਹਨ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਦਾ ਵੱਡਾ ਐਲਾਨ, ਕਿਹਾ-ਸ੍ਰੀ ਹਰਿਮੰਦਰ ਸਾਹਿਬ ਨੂੰ ਬਣਾਇਆ ਜਾਵੇਗਾ ਗਲੋਬਲ ਸੈਂਟਰ
ਬਰਖਾਸਤ ਕੀਤੇ ਗ੍ਰੰਥੀ ਸਿੰਘ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਲੰਬਾ ਸਮਾਂ ਨਜ਼ਰਅੰਦਾਜ਼ ਕੀਤਾ ਗਿਆ ਪਰ ਜਦੋਂ ਉਹ ਸ਼ਰ੍ਹੇਆਮ ਹੀ ਗੁਰਦੁਆਰਾ ਸਾਹਿਬ ਅੰਦਰ ਸ਼ਰਾਬ ਦਾ ਨਸ਼ਾ ਕਰਕੇ ਪੁੱਜ ਗਿਆ ਤਾਂ ਸੰਗਤ ਵਲੋਂ ਸ਼ਿਕਾਇਤ ਕਰਨ ‘ਤੇ ਕਮੇਟੀ ਨੇ ਉਸ ‘ਤੇ ਕਾਰਵਾਈ ਕੀਤੀ। ਸੰਗਤ ਵਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਜਿਹੇ ਅਖੌਤੀ ਗ੍ਰੰਥੀਆਂ ਖ਼ਿਲਾਫ਼ ਸਖਤ ਕਾਰਵਾਈ ਕਰਵਾਉਣ ਲਈ ਸਾਰੇ ਮਾਮਲੇ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਗੇਮਿੰਗ ਜ਼ੋਨ ਅੱਗ ਮਾਮਲਾ: ਰਾਸ਼ਟਰਪਤੀ ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, CM ਭੂਪੇਂਦਰ ਨੇ ਕੀਤਾ ਮੁਆਵਜ਼ੇ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e