ਪੇਕੇ ਘਰ ਬੈਠੀ ਰੁੱਸੀ ਪਤਨੀ ਨੂੰ ਮਨਾਉਣ ਗਏ ਗ੍ਰੰਥੀ ਨਾਲ ਸਹੁਰਿਆਂ ਨੇ ਕੀਤਾ ਕਲੇਸ਼, ਨਹਿਰ 'ਚ ਮਾਰੀ ਛਾਲ

Monday, Sep 13, 2021 - 12:15 PM (IST)

ਸਮਾਣਾ (ਦਰਦ) : ਪਤਨੀ ਤੇ ਸਹੁਰਾ ਪਰਿਵਾਰ ਦੇ ਕਲੇਸ਼ ਤੋਂ ਤੰਗ ਆ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਭਾਖੜਾ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਖਨੌਰੀ ਤੋਂ ਮਿਲਣ ’ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਪੁਲਸ ਨੇ ਪਤਨੀ ਸਣੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਖ਼ੌਫ਼ਨਾਕ ਵਾਰਦਾਤ, ਕੁੜੀਆਂ ਵਾਲੀ ITI 'ਚ ਤੇਜ਼ਧਾਰ ਹਥਿਆਰਾਂ ਨਾਲ ਪਰਵਾਸੀ ਦਾ ਕਤਲ

ਸ਼ੁਤਰਾਣਾ ਥਾਣੇ ਦੇ ਏ. ਐੱਸ. ਆਈ. ਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ (35) ਵਾਸੀ ਪਿੰਡ ਚਮਾਡ਼ੂ ਦੇ ਭਰਾ ਹਰਦੇਵ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੇ ਭਰਾ ਦਾ ਵਿਆਹ ਕਰੀਬ 7 ਸਾਲ ਪਹਿਲਾਂ ਸਿਮਰਨਜੀਤ ਕੌਰ ਵਾਸੀ ਪਿੰਡ ਅਰਨੋ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ 2 ਬੱਚੇ ਹਨ। ਵਿਆਹ ਤੋਂ ਕੁਝ ਸਮੇਂ ਬਾਅਦ ਉਸ ਦੀ ਭਰਜਾਈ ਅਕਸਰ ਲੜਾਈ-ਝਗੜਾ ਕਰ ਕੇ ਪੇਕੇ ਚਲੀ ਜਾਂਦੀ ਸੀ।

ਇਹ ਵੀ ਪੜ੍ਹੋ : ਜਵਾਨ ਪੁੱਤ ਨੂੰ ਸੰਗਲ ਪਾਉਣ ਵਾਲੀ ਵਿਧਵਾ ਮਾਂ ਲਈ ਇਸ ਤੋਂ ਦਰਦਨਾਕ ਪਲ ਹੋਰ ਕੀ ਹੋਵੇਗਾ (ਤਸਵੀਰਾਂ)

ਕੁੱਝ ਸਮਾਂ ਪਹਿਲਾਂ ਉਸ ਦੀ ਭਰਜਾਈ ਲੜਾਈ-ਝਗੜਾ ਕਰ ਕੇ ਪੇਕੇ ਚਲੀ ਗਈ ਸੀ। ਇਸ ਦੌਰਾਨ 6 ਸਤੰਬਰ ਨੂੰ ਉਸ ਦਾ ਭਰਾ ਆਪਣੀ ਪਤਨੀ ਸਿਮਰਨਜੀਤ ਕੌਰ ਨੂੰ ਲੈਣ ਲਈ ਸਹੁਰੇ ਗਿਆ ਸੀ। ਉਸ ਦਿਨ ਵੀ ਸਹੁਰੇ ਪਰਿਵਾਰ ਨੇ ਉਸ ਨਾਲ ਲੜਾਈ-ਝਗੜਾ ਕੀਤਾ। ਉਸ ਦਿਨ ਤੋਂ ਬਾਅਦ ਉਸ ਦਾ ਭਰਾ ਘਰ ਵਾਪਸ ਨਹੀਂ ਆਇਆ।

ਇਹ ਵੀ ਪੜ੍ਹੋ : ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ੂਟਿੰਗ ਵਾਲੀ ਥਾਂ 'ਤੇ ਵਾਪਰਿਆ ਹਾਦਸਾ, ਬੱਸ ਦੀ ਵੈਨਾਂ ਨਾਲ ਜ਼ੋਰਦਾਰ ਟੱਕਰ

ਸ਼ਨੀਵਾਰ ਨੂੰ ਉਸ ਦੀ ਲਾਸ਼ ਭਾਖੜਾ ਨਹਿਰ ਖਨੌਰੀ ਤੋਂ ਮਿਲਣ ’ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਸਹੁਰੇ ਪਰਿਵਾਰ ਦੇ 6 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 


Babita

Content Editor

Related News