ਪੰਜਾਬ 'ਚ ਗ੍ਰੰਥੀ ਸਿੰਘ ਦਾ ਕਤਲ, ਪਿੰਡ ਦੇ ਵਿਚਕਾਰ ਮਾਰੀਆਂ ਗੋਲੀਆਂ
Thursday, Oct 23, 2025 - 01:44 PM (IST)

ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਨੱਥੂਪੁਰ ਵਿਖੇ ਬੀਤੀ ਸਵੇਰ ਇਕ ਸਾਬਕਾ ਫੌਜੀ ਵੱਲੋਂ ਆਪਣੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜ਼ਿਲੇ ਦੇ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉਰਫ ਰਾਣਾ (39) ਪੁੱਤਰ ਬਲੀ ਸਿੰਘ ਵਾਸੀ ਨੱਥੂਪੁਰ ਜ਼ਿਲਾ ਤਰਨਤਾਰਨ ਜੋ ਗੁਰਦੁਆਰਾ ਈਸ਼ਰਸਰ ਨਾਨਕਸਰ ਹਰੀਕੇ ਪੱਤਣ ਵਿਖੇ ਬਤੌਰ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ ਦਾ ਆਪਣੇ ਚਚੇਰੇ ਸਾਬਕਾ ਫੌਜੀ ਭਰਾ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਬਲਕਾਰ ਸਿੰਘ ਵਾਸੀ ਨੱਥੂਪੁਰ ਨਾਲ ਬੀਤੇ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਜਾਰੀ ਨਵੇਂ ਹੁਕਮਾਂ ਨੇ ਪਾਇਆ ਪੰਗਾ, ਬਦਲੀਆਂ ਨੂੰ ਲੈ ਕੇ...
ਬੁੱਧਵਾਰ ਸਵੇਰੇ ਜਦੋਂ ਰਣਜੀਤ ਸਿੰਘ ਆਪਣੇ ਘਰੋਂ ਬਾਹਰ ਨਿਕਲਣ ਲੱਗਾ ਤਾਂ ਫੌਜ ਵਿਚੋਂ ਸੇਵਾ ਮੁਕਤ ਹੋ ਕੇ ਆਏ ਉਸਦੇ ਚਚੇਰੇ ਭਰਾ ਹਰਪਾਲ ਸਿੰਘ ਵੱਲੋਂ ਆਪਣੀ ਲਾਈਸੈਂਸੀ ਰਾਈਫ਼ਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਰਣਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸਨੂੰ ਆਸ-ਪਾਸ ਦੇ ਲੋਕਾਂ ਵੱਲੋਂ ਤੁਰੰਤ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਕੁਲੈਕਟਰ ਰੇਟਾਂ ਵਿਚ ਵਾਧਾ
ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਹਰਪਾਲ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਪੈ ਗਿਆ ਰੌਲਾ, ਸਿੱਖਿਆ ਵਿਭਾਗ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e