ਗੁਰਦੁਆਰਾ ਸਾਹਿਬ 'ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ! ਪੈ ਗਿਆ ਚੀਕ-ਚਿਹਾੜਾ

05/13/2024 9:41:50 AM

ਗੁਰਾਇਆ (ਮੁਨੀਸ਼)- ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਹੋਏ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਪੰਜਾਬ ਦਾ ਦੌਰਾ ਕਰਨਗੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਨਾਲ ਕਰੰਟ ਲੱਗਣ ਕਾਰਨ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਇਸ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ’ਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ’ਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News