ਕੈਪਟਨ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਵੱਡਾ ਤੋਹਫ਼ਾ

06/12/2020 5:12:23 PM

ਜਲੰਧਰ (ਚੋਪੜਾ) : ਸ਼ਹਿਰ ਵਾਸੀਆਂ ਲਈ ਬਹੁਤ ਹੀ ਚੰਗੀ ਖਬਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਿਡ-19 ਦੌਰਾਨ ਸੂਬੇ ਦੀ ਵਿਕਾਸ ਦੀ ਗਤੀ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਧੀਨ ਪਹਿਲੇ ਪੜਾਅ ਦੇ ਦੁੱਗਣੇ ਤੋਂ ਜ਼ਿਆਦਾ ਕਰ ਕੇ 78.5 ਕਰੋੜ ਰੁਪਏ ਬਜਟ ਅਲਾਟਮੈਂਟ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰੋਗਰਾਮ ਅਧੀਨ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਨਗਰ ਨਿਗਮ ਦੀਪਰਵਾ ਲਾਕੜਾ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਦੀਨ 34 ਕਰੋੜ ਰੁਪਏ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਜਾਰੀ ਕੀਤੇ ਗਏ ਸਨ। ਹੁਣ ਦੂਜੇ ਪੜਾਅ ਅਧੀਨ ਇਸ ਵਿਚ ਹਿੱਸੇ ਨੂੰ ਵਧਾ ਕੇ 78.5 ਕਰੋੜ ਰੁਪਏ ਕਰ ਦਿੱਤਾ ਹੈ, ਜਿਸ ਵਿਚ 50 ਕਰੋੜ ਰੁਪਏ ਨਗਰ ਨਿਗਮ ਅਤੇ 28.5 ਕਰੋੜ ਰੁਪਏ ਮਿਊਂਸੀਪਲ ਕਮੇਟੀਆਂ ਦੇ ਵਿਕਾਸ ਕਾਰਜਾਂ ਲਈ ਹਨ। ਸ਼ਰਮਾ ਅਤੇ ਲਾਕੜਾ ਨੇ ਕਿਹਾ ਕਿ ਇਹ ਫੰਡ ਜ਼ਿਲ੍ਹਾ ਜਲੰਧਰ ਦੇ ਸ਼ਹਿਰੀ ਖੇਤਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ।

ਇਹ ਵੀ ਪੜ੍ਹੋ : ਵੱਡੀ ਖਬਰ : ਪਰਮਿੰਦਰ ਢੀਂਡਸਾ ਨੇ ਭਾਜਪਾ 'ਚ ਸ਼ਾਮਲ ਹੋਣ ਦੇ ਦਿੱਤੇ ਸੰਕੇਤ

ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਦੂਜੇ ਪੜ੍ਹਾਅ ਅਧੀਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਰਿਪੋਰਟ ਭੇਜਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਮੁੱਚੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਹ ਖੁਦ ਪ੍ਰਾਜੈਕਟ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸ੍ਰੀ ਜੈ ਇੰਦਰ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਲੰਮੇ ਸਮੇਂ ਬਾਅਦ ਕਾਂਗਰਸ ਦੇ 'ਆਨਲਾਈਨ' ਮੰਚ 'ਤੇ ਗਰਜਣਗੇ ਸਿੱਧੂ, ਨਹੀਂ ਛੱਡਣਗੇ ਕਾਂਗਰਸ


Anuradha

Content Editor

Related News