ਕਰਾਚੀ ’ਚ ਬਣੇਗਾ ਵਿਸ਼ਾਲ ਗੁਰਦੁਆਰਾ ਸਾਹਿਬ

10/11/2019 12:38:29 AM

ਗੁਰਦਾਸਪੁਰ, ਕਰਾਚੀ (ਵਿਨੋਦ) - ਸਿੱਖਾਂ ਲਈ ਕਰਾਚੀ ’ਚ ਇਕ ਸ਼ਾਨਦਾਰ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ। ਇਥੇ ਕਰਾਚੀ ਅਤੇ ਆਸਪਾਸ ਦੇ ਕਸਬਿਆਂ ’ਚ ਰਹਿਣ ਵਾਲੇ ਸਿੱਖ ਸ਼ਰਧਾਲੂ ਸਿੱਖ ਮਰਿਆਦਾ ਅਨੁਸਾਰ ਪਾਠ ਕਰ ਸਕਣਗੇ। ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ ਅਤੇ ਖਾਣ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਸਿੰਧ ਪ੍ਰਾਂਤ ਦੇ ਰਾਜਪਾਲ ਇਮਰਾਨ ਇਸਮਾਈਲ ਨੇ ਵੀਰਵਾਰ ਨੂੰ ਕਰਾਚੀ ’ਚ ਰੇਲਵੇ ਸਟੇਸ਼ਨ ’ਤੇ ਆਯੋਜਿਤ ਇਕ ਪ੍ਰੋਗਰਾਮ ਵਿਚ ਕੀਤਾ। ਇਸ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਚੱਲੇਗੀ ਜੋ ਸਿੱਖ ਸ਼ਰਧਾਲੂਆਂ ਨੂੰ ਕਰਾਚੀ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਕਰਾਚੀ ਵਿਚ ਜੋ ਗੁਰਦੁਆਰਾ ਬਣਾਇਆ ਜਾਣਾ ਹੈ, ਉਸ ਦੇ ਡਿਜ਼ਾਈਨ ਅਤੇ ਹੋਰ ਗੱਲਾਂ ਸਬੰਧੀ ਜਲਦੀ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲ ਕਰ ਕੇ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਸ 11 ਨਵੰਬਰ ਨੂੰ ਗੁ. ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਕਰਨਗੇ।

Khushdeep Jassi

This news is Content Editor Khushdeep Jassi