ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

Friday, Jan 13, 2023 - 06:15 PM (IST)

ਚੰਡੀਗੜ੍ਹ : ਲੋਹੜੀ ਮੌਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਖੁਸ਼ਖਬਰੀ ਮਿਲੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ 2015 ਤੋਂ 119 ਫ਼ੀਸਦੀ ਡੀ. ਏ. ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਲਫ਼ਨਾਮਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਦਿੱਤਾ ਹੈ। ਸੂਬੇ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਅਤੇ ਸਬੰਧਤ ਧਿਰਾਂ ਨੂੰ ਲਾਭ ਦੇਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਦਿਆਂ ਪਟੀਸ਼ਨਰਾਂ ਦੇ ਵਕੀਲ ਅਮਰੀਕ ਸਿੰਘ ਨੇ ਦਾਅਵਾ ਕੀਤਾ ਕਿ ਹਰੇਕ ਮੁਲਾਜ਼ਮ ਨੂੰ ਇਕ ਹੋਰ ਪਟੀਸ਼ਨ ਰਾਹੀਂ ਲਾਭ ਦਿੱਤੇ ਜਾ ਚੁੱਕੇ ਹਨ। ਖੇਤਰਪਾਲ ਦੇ ਬੈਂਚ ਅੱਗੇ ਪਿਛਲੀ ਤਾਰੀਖ਼ ’ਤੇ ਪੇਸ਼ ਹੁੰਦਿਆਂ ਅਮਰੀਕ ਸਿੰਘ ਨੇ ਕਿਹਾ ਸੀ ਕਿ ਲਾਭ ਸਿਰਫ਼ ਉਨ੍ਹਾਂ ਪਟੀਸ਼ਨਰਾਂ ਤੱਕ ਸੀਮਤ ਰੱਖੇ ਗਏ ਸਨ ਜਿਸ ਕਾਰਨ ਹੋਰ ਮੁਲਾਜ਼ਮਾਂ ਨੂੰ ਰਾਹਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ। 

ਇਹ ਵੀ ਪੜ੍ਹੋ : ਕਣਕ, ਚੌਲ ਲੈਣ ਵਾਲੇ ਲਾਭਪਾਤਰੀਆਂ ਲਈ ਖ਼ੁਸ਼ਖਬਰੀ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਜਿਵੇਂ ਹੀ ਅੱਜ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰ. ਕੇ. ਕਪੂਰ ਨੇ ਕਬੂਲਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀ. ਏ. ਦੇ ਹੱਕਦਾਰ ਹਨ। ਜਸਟਿਸ ਖੇਤਰਪਾਲ ਨੇ ਉਸ ਦੇ ਬਿਆਨ ਦਾ ਨੋਟਿਸ ਲੈਂਦਿਆਂ ਹੁਕਮ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ ਕਿਉਂਕਿ ਹੋਰ ਮੁਲਾਜ਼ਮਾਂ (ਕੱਚੇ ਅਤੇ ਪੱਕੇ) ਨਾਲ ਕੋਈ ਧੱਕਾ ਨਹੀਂ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਨੂੰ ਛਿੜੇਗਾ ਕਾਂਬਾ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਹੋਰ ਚਿੰਤਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News