ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਕਟੜਾ ਤੋਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਸੰਚਾਲਨ ਸ਼ੁਰੂ

Thursday, Jan 04, 2024 - 06:27 PM (IST)

ਲੁਧਿਆਣਾ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਦਰਅਸਲ ਭਾਰਤੀ ਰੇਲਵੇ ਨੇ ਪੰਜਾਬ ਦੇ ਸ਼ਰਧਾਲੂਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੱਤਾ ਹੈ। ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂ ਹੁਣ ਵੰਦੇ ਭਾਰਤ ਐਕਸਪ੍ਰੈਸ ਟਰੇਨ ਰਾਹੀਂ ਕੁਝ ਘੰਟਿਆਂ ਵਿੱਚ ਕਟੜਾ ਪਹੁੰਚ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਵੰਦੇ ਭਾਰਤ ਟਰੇਨ ਜੰਮੂ, ਲੁਧਿਆਣਾ ਅਤੇ ਅੰਬਾਲਾ ਕੈਂਟ ਰੇਲਵੇ ਸਟੇਸ਼ਨਾਂ 'ਤੇ 2-2 ਮਿੰਟ ਰੁਕੇਗੀ। ਕਟੜਾ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੰਬਰ 22478-77 ਨੂੰ 4 ਜਨਵਰੀ ਤੋਂ ਚੱਲੇਗੀ, ਜਿਸ ਦੇ 16 ਰੈਕ ਹੋਣਗੇ। ਇਹ ਰੇਲਗੱਡੀ ਮਾਤਾ ਵੈਸ਼ਨੋ ਦੇਵੀ ਤੋਂ ਸਵੇਰੇ 6 ਵਜੇ ਰਵਾਨਾ ਹੋਵੇਗੀ, ਸਵੇਰੇ 7.15 ਵਜੇ ਜੰਮੂ ਤਵੀ ਪਹੁੰਚੇਗੀ, ਸਾਹਨੇਵਾਲ ਤੋਂ ਲੰਘ ਕੇ 10.28 ਵਜੇ ਲੁਧਿਆਣਾ, ਸਵੇਰੇ 11.46 ਵਜੇ ਅੰਬਾਲਾ ਕੈਂਟ ਅਤੇ ਦੁਪਹਿਰ 2 ਵਜੇ ਨਵੀਂ ਦਿੱਲੀ ਪਹੁੰਚੇਗੀ ਅਤੇ ਉਥੋਂ ਦੁਪਹਿਰ 3 ਵਜੇ ਵਾਪਸ ਚੱਲੇਗੀ ਅਤੇ ਲੁਧਿਆਣਾ ਸ਼ਾਮ 6.20 ਵਜੇ ਪਹੁੰਚੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

 ਦੱਸ ਦੇਈਏ ਕਿ ਰੇਲਵੇ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਦੋ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਵਿੱਚੋਂ ਅੰਮ੍ਰਿਤਸਰ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ 6 ਜਨਵਰੀ ਤੋਂ ਅਤੇ ਕਟੜਾ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ 4 ਜਨਵਰੀ ਤੋਂ ਨਿਯਮਿਤ ਰੂਪ ਵਿੱਚ ਚੱਲੇਗੀ। ਇਸ ਦੇ ਲਈ ਰੇਲਵੇ ਵਿਭਾਗ ਵੱਲੋਂ ਟਰੇਨ ਦੇ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਇਸ ਸਬੰਧੀ ਸਾਰੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਦੋਵੇਂ ਟਰੇਨਾਂ ਦੇ ਚੱਲਣ ਕਾਰਨ ਲੁਧਿਆਣਾ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ, ਕਿਉਂਕਿ ਜ਼ਿਆਦਾਤਰ ਕਾਰੋਬਾਰੀ ਕੰਮ ਲਈ ਦਿੱਲੀ ਅਤੇ ਜੰਮੂ ਦੋਵੇਂ ਪਾਸੇ ਜਾਂਦੇ ਹਨ। 

ਇਹ ਵੀ ਪੜ੍ਹੋ : ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਵਿਭਾਗ ਅਨੁਸਾਰ ਅੰਮ੍ਰਿਤਸਰ ਤੋਂ ਰੇਲਗੱਡੀ ਨੰਬਰ 22488-87 ਵੰਦੇ ਭਾਰਤ ਐਕਸਪ੍ਰੈਸ 6 ਜਨਵਰੀ ਤੋਂ ਚੱਲੇਗੀ, ਜੋ ਹਫ਼ਤੇ ਵਿੱਚ 6 ਦਿਨ ਚੱਲੇਗੀ। ਟਰੇਨ ਰਸਤੇ ਵਿੱਚ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਅਤੇ ਅੰਬਾਲਾ ਵਿੱਚ ਰੁਕੇਗੀ। ਜਿਸ ਵਿੱਚ 8 ਰੈਕ ਹੋਣਗੇ। ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 8.20 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 8.50 ਵਜੇ ਬਿਆਸ, 9.30 ਵਜੇ ਜਲੰਧਰ ਕੈਡ, 9.45 ਵਜੇ ਫਗਵਾੜਾ, 10.18 ਵਜੇ ਲੁਧਿਆਣਾ, ਸਾਹਨੇਵਾਲ ਪਾਸ, ਅੰਬਾਲਾ 11.36 ਵਜੇ ਅਤੇ ਦਿੱਲੀ ਤੋਂ ਸਵੇਰੇ 13.50 ਵਜੇ ਵਾਪਸੀ ਕਰੇਗੀ। ਉਥੋਂ ਸਵੇਰੇ 3.15 ਵਜੇ ਰਵਾਨਾ ਹੋ ਕੇ ਸਵੇਰੇ 6.36 ਵਜੇ ਲੁਧਿਆਣਾ ਪਹੁੰਚੇ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨਾਲ ਕੰਬਦੇ ਸਕੂਲਾਂ ’ਚ ਪਹੁੰਚ ਰਹੇ ਵਿਦਿਆਰਥੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News