ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ
Sunday, Feb 05, 2023 - 06:21 PM (IST)
ਸਿੱਧਵਾਂ ਬੇਟ (ਚਾਹਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਖੇ ਸਰਕਾਰੀ ਰੇਤ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਸਤਾ ਰੇਤਾ ਦੇਣ ਦਾ ਵਾਅਦਾ ਅੱਜ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਪੰਜਾਬ ਅੰਦਰ 16 ਸਰਕਾਰੀ ਖੱਡਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਦਕਿ ਅਗਲੇ ਮਹੀਨੇ ਤੱਕ 50 ਹੋਰ ਖੱਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿੱਥੋਂ ਲੋਕਾਂ ਨੂੰ ਸਿਰਫ ਸਾਢੇ 5 ਰੁਪਏ ਫੁੱਟ ਰੇਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਟਰੈਕਟਰ ਟਰਾਲੀ ਲਿਆ ਕੇ ਇਥੋਂ ਰੇਤਾ ਲਿਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੋਬਾਇਲ ਐਪ ਵੀ ਜਾਰੀ ਕੀਤੀ ਗਈ ਹੈ ਅਤੇ ਖੱਡ ਉਪਰ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਹਨ। ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਇੱਥੇ ਕੋਈ ਵੀ ਗੁੰਡਾ ਪਰਚੀ ਨਹੀਂ ਲੱਗੇਗੀ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰੇਤ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਜਿਸ ਖੱਡ ਦਾ ਇੱਥੇ ਉਦਘਾਟਨ ਕੀਤਾ ਜਾ ਰਿਹਾ ਹੈ, ਇੱਥੇ 10 ਲੱਖ ਮੀਟਰਕ ਟਨ ਰੇਤਾ ਹੈ ਜਦਕਿ ਬਾਕੀ ਸਾਰੀਆਂ 16 ਖੱਡਾਂ ਇੱਥੇ 24 ਲੱਖ ਮੀਟਰਕ ਟਨ ਰੇਤਾ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖੱਡਾਂ ਸ਼ੁਰੂ ਹੋਣ ਦੇ ਨਾਲ ਜਿੱਥੇ ਲੋਕਾਂ ਨੂੰ ਸਸਤੀ ਰੇਤ ਮਿਲੇਗੀ, ਉਥੇ ਹੀ ਟਰੈਕਟਰ-ਟਰਾਲੀ ਮਾਲਕਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਮਿਲੇਗਾ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੰਤਰੀਆਂ ਨੂੰ ਲੈ ਕੇ ਲਿਆ ਜਾ ਸਕਦੈ ਇਹ ਫ਼ੈਸਲਾ
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਖੱਡਾਂ ਤੋਂ ਰੇਤਾ ਲਿਜਾਣ ਲਈ ਡਬਲ ਟਰਾਲੀ ਅਤੇ ਉਸ ਵਿਚ ਤਰਪਾਲ ਜ਼ਰੂਰ ਹੋਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਫੀਆ ਵੱਲੋਂ ਕੀਤੀ ਲੁੱਟ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਵਿਅਕਤੀ ਦੇ ਇਸ ਧੰਦੇ ਵਿਚ ਸ਼ਾਮਿਲ ਨਹੀਂ ਹੋਵੇਗਾ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜ਼ੁਰਮ ਦੀ ਦੁਨੀਆ ’ਚ ਦਹਿਸ਼ਤ ਫੈਲਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ