ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

Tuesday, Oct 15, 2024 - 04:45 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਨ੍ਹਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ 'ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ 'ਤੇ ਉਸਾਰੀ ਲਈ ਜ਼ਮੀਨੀ ਪੱਧਰ 'ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ 'ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।

ਇਹ ਵੀ ਪੜ੍ਹੋ : ਚੋਣਾਂ ਦੌਰਾਨ ਵੱਡੀ ਵਾਰਦਾਤ, ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ ਦਾ ਇਹ ਪਿੰਡ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਅਲਾਟ ਕਰਨ ਸਮੇਂ ਇਸ ਪ੍ਰੋਜੈਕਟ ਦੀ ਉੱਚ ਗੁਣਵੱਤਾ ਦੇ ਨਾਲ-ਨਾਲ ਇਸ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਸਹੀ ਢੰਗ ਨਾਲ ਲਗਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ 'ਤੇ ਉੱਚ ਗੁਣਵੱਤਾ ਵਾਲੇ ਕਾਰਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਇਸ ਦੇ ਨਾਲ ਹੀ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕ੍ਰਾਂਤੀ ਵੀ ਆਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਦੀ ਸਰਪੰਚੀ ਦੀ ਚੋਣ ਹੋਈ ਰੱਦ

 


Gurminder Singh

Content Editor

Related News