ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

03/01/2024 6:22:55 PM

ਚੰਡੀਗੜ੍ਹ/ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 1800 ਕਾਂਸਟੇਬਲਾਂ ਦੀ ਜਲਦ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕੱਲ੍ਹ ਹੀ ਸੰਕੇਤ ਦਿੱਤਾ ਸੀ ਕਿ ਸੂਬੇ ਵਿਚ ਪੁਲਸ ਫੋਰਸ ’ਚ ਕਾਂਸਟੇਬਲਾਂ ਦੀ ਕਮੀ ਦੂਰ ਕਰਨ ਲਈ ਹਰ ਸਾਲ ਇਨ੍ਹਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬ ਪੁਲਸ ਨੇ ਪੁਲਸ ਕਾਂਸਟੇਬਲਾਂ ਦੀ ਜ਼ਿਲ੍ਹਾ ਤੇ ਆਰਮਡ ਕੇਡਰ ਵਿਚ ਭਰਤੀ ਲਈ ਇਸ਼ਤਿਹਾਰ ਕੱਢ ਦਿੱਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜਿਹੜੇ ਨੌਜਵਾਨ ਪੁਲਸ ’ਚ ਭਰਤੀ ਹੋਣ ਦੇ ਇੱਛੁਕ ਹਨ, ਉਹ 14 ਮਾਰਚ ਤੋਂ ਆਨਲਾਈਨ ਅਪਲਾਈ ਕਰ ਸਕਣਗੇ। ਅਰਜ਼ੀ ਫਾਰਮ ਭਰਨ ਦੀ ਅੰਤਿਮ ਮਿਤੀ 4 ਅਪ੍ਰੈਲ ਹੋਵੇਗੀ। ਪੰਜਾਬ ਪੁਲਸ ਨੇ ਬਿਨੈਕਾਰਾਂ ਦੀ ਸਹੂਲਤ ਲਈ ਹੈਲਪ ਡੈਸਕ ਨੰਬਰ ਵੀ ਜਾਰੀ ਕਰ ਦਿੱਤਾ ਹੈ, ਜਿਸ ਦੇ ਰਾਹੀਂ ਉਹ ਪੋਰਟਲ ’ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਗੰਨ ਹਾਊਸ ’ਚੋਂ 16 ਰਾਈਫਲਾਂ ਸਣੇ 22 ਹਥਿਆਰ ਚੋਰੀ, ਹਾਈ ਅਲਰਟ ਜਾਰੀ

ਪੰਜਾਬ ਪੁਲਸ ਵਲੋਂ ਜਾਰੀ ਕੀਤੇ ਗਏ ਆਨਲਾਈਨ ਅਰਜ਼ੀ ਫਾਰਮ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕੱਲ੍ਹ ਨੂੰ ਜੇ ਲੋਕ ਸਭਾ ਚੋਣਾਂ ਲਈ ਕੇਂਦਰੀ ਚੋਣ ਕਮਿਸ਼ਨ ਵਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਵੀ ਕਰ ਦਿੱਤਾ ਜਾਂਦਾ ਹੈ ਤਾਂ ਵੀ ਕਾਂਸਟੇਬਲਾਂ ਦੀ ਭਰਤੀ ਦੀ ਪ੍ਰਕਿਰਿਆ ’ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਲੋਕ ਸਭਾ ਦੀਆਂ ਆਮ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਇਸ ਸਬੰਧੀ ਸਰਕਾਰੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਪੁਲਸ ’ਚ ਫੋਰਸ ਦੀ ਕਮੀ ਨੂੰ ਵੇਖਦੇ ਹੋਏ ਚੁੱਕਿਆ ਗਿਆ ਹੈ। ‘ਆਪ’ ਸਰਕਾਰ ਸੂਬੇ ਵਿਚ ਪੰਜਾਬ ਪੁਲਸ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ’ਚ ਲੱਗੀ ਹੋਈ ਹੈ ਅਤੇ ਨਵੇਂ-ਨਵੇਂ ਵਾਹਨ ਖਰੀਦ ਕੇ ਪੁਲਸ ਮੁਲਾਜ਼ਮਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਡੀਜ਼ਲ ਅਤੇ ਗੈਸ ਸਿਲੰਡਰ ਨੂੰ ਲੈ ਕੇ ਆਈ ਚਿੰਤਾ ਭਰੀ ਖ਼ਬਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News