ਪੰਜਾਬ ''ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
Monday, Sep 23, 2024 - 06:25 PM (IST)
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿਚ ਚੁਣੌਤੀ ਦਿੱਤੀ ਸੀ। ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਫ਼ੈਸਲੇ ਨਾਲ ਇਹ ਸਾਫ਼ ਹੋ ਗਿਆ ਹੈ ਕਿ ਹੁਣ ਇਸ ਭਰਤੀ ਪ੍ਰਕਿਰਿਆ ਵਿਚ ਸ਼ਾਮਿਲ ਲੋਕਾਂ ਨੂੰ ਨੌਕਰੀ ਮਿਲ ਸਕੇਗੀ। ਹਾਲਾਂਕਿ ਪਹਿਲਾਂ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਨਾਲ ਹੀ ਕਿਹਾ ਸੀ ਕਿ ਭਰਤੀ ਪ੍ਰਕਿਰਿਆ ਵਿਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਦੀ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ
ਇਸ ਫੈਸਲੇ ਤੋਂ ਬਾਅਦ ਪੰਜਾਬ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੇ, ਜਾਰੀ ਹੋਇਆ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8