ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਨਾ ਕਰਨ ਵਾਲਾ ਐੱਸ.ਐੱਚ.ਓ ਸਸਪੈਂਡ
Friday, Aug 02, 2019 - 03:40 PM (IST)
ਹਰੀਕੇ ਪੱਤਣ (ਵਿਜੇ ਅਰੋੜਾ) : ਬੀਤੀ ਦਿਨੀਂ ਪਿੰਡ ਬੂਹ ਤੇ ਘੜੁੰਮ 'ਚ ਸ਼ਰੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪਿੰਡ ਵਾਸੀਆਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਬਜਾਏ ਐੱਸ.ਐੱਚ.ਓ. ਹਰਪ੍ਰੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਧਮਕਾਇਆ, ਜਿਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ । ਇਸ 'ਤੇ ਸਖਤ ਐਕਸ਼ਨ ਲੈਂਦਿਆਂ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਹ ਦਹੀਆ ਵਲੋਂ ਹਰਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦਾ ਦੋਸ਼ ਸੀ ਕਿ ਕੁਝ ਲੋਕ ਬਿਨਾਂ ਕਿਸੇ ਮਨਜ਼ੂਰੀ ਦੇ ਸ਼ਰੇਆਮ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਇਸ ਬਾਰੇ ਥਾਣਾ ਹਰੀਕੇ ਵਿਖੇ ਲਿਖਤੀ ਸ਼ਿਕਾਇਤ ਕੀਤੀ ਸੀ ਪਰ ਪੁਲਸ ਕਾਰਵਾਈ ਕਰਨ ਦੀ ਬਜਾਏ ਉਲਟਾ ਪਿੰਡ ਵਾਸੀਆਂ ਨੂੰ ਧਮਕੀਆਂ ਦੇਣ ਲੱਗੀ ਤੇ ਇਕ ਨੌਜਵਾਨ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਿੰਡ ਵਾਸੀਆਂ ਦਾ ਦੋਸ਼ ਸੀ ਕਿ ਥਾਣਾ ਮੁਖੀ ਨੇ ਰੇਤ ਮਾਫੀਆ ਦਾ ਰਾਹ ਰੋਕਣ ਵਾਲੇ ਨੌਜਵਾਨ ਨੂੰ ਕੁੱਟਿਆ ਤੇ ਵਾਲ ਪੁੱਟੇ, ਜਿਸ ਨੂੰ ਲੈ ਕੇ ਮੁੱਖ ਮੰਤਰੀ ਨੇ ਜਾਂਚ ਦੇ ਆਦੇਸ਼ ਦਿੱਤੇ ਸਨ।