ਨਵੇਂ ਉਦਯੋਗਾਂ ਲਈ ਸ਼ੁਰੂ ਕੀਤੀ ਗਰੀਨ ਸਟੈਂਪਿੰਗ ਪ੍ਰਣਾਲੀ ਨੂੰ ਹੋਰ ਸਰਲ ਬਣਾਇਆ ਜਾਵੇਗਾ : ਭਗਵੰਤ ਮਾਨ

08/20/2023 6:39:41 PM

ਫਤਿਹਗੜ੍ਹ ਸਾਹਿਬ (ਸੁਰੇਸ਼) : ਪੰਜਾਬ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਿਲਿਆ। ਜਿੱਥੇ ਐਸੋਸੀਏਸ਼ਨ ਵੱਲੋਂ ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਵਿਚ 15 ਲੱਖ ਰੁਪਏ ਦਾ ਚੈੱਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਮਾਨ ਭੇਂਟ ਕੀਤਾ ਗਿਆ। ਪੰਜਾਬ ਰਾਈਸ ਮਿਲਰਜ ਐਸੋਸੀਏਸ਼ਨ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸੋਸੀਏਸ਼ਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਸ਼ੈਲਰ ਉਦਯੋਗ ਖੇਤੀਬਾੜੀ ਅਧਾਰਤ ਉਦਯੋਗ ਹੈ ਅਤੇ ਇਸ ਉਦਯੋਗ ਦਾ ਪੰਜਾਬ ਦੀ ਆਰਥਿਕਤਾ ਨੂੰ ਉਚਾ ਚੁੱਕਣ ਵਿਚ ਬਹੁਤ ਵੱਡਾ ਯੋਗਦਾਨ ਹੈ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਿਤਾ ਨੇ ਕਿਹਾ ਮੇਰੀ ਪਤਨੀ ਨੇ ਆਸ਼ਿਕ ਨਾਲ ਮਿਲ ਮਰਵਾ ’ਤਾ ਪੁੱਤ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਗਰੀਨ ਸਟੈਂਪ ਪੇਪਰ ਪ੍ਰਣਾਲੀ ਸ਼ੁਰੂ ਕੀਤੀ ਹੈ ਜਿਸ ਕਾਰਨ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਲੋੜੀਂਦੇ ਲਾਇਸੰਸ ਅਤੇ ਐੱਨ.ਓ.ਸੀ. ਆਪਣੇ ਆਪ ਹੀ ਮਿਲ ਜਾਇਆ ਕਰਨਗੀਆਂ। ਉਨ੍ਹਾਂ ਕਿਹਾ ਪਰ ਇਸ ਪ੍ਰਣਾਲੀ ਦਾ ਲਾਭ ਉਠਾਉਣ ਲਈ ਬਹੁਤੇ ਉਦਯੋਗ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜੇਕਰ ਇਸ ਪ੍ਰਣਾਲੀ ਵਿਚ ਕੋਈ ਤਰੁੱਟੀਆਂ ਹੋਈਆਂ ਤਾਂ ਉਹ ਸ਼ੈਲਰ ਐਸੋਸੀਏਸ਼ਨ ਨਾਲ ਬੈਠ ਕੇ ਇਸ ਨੂੰ ਸਰਲ ਬਣਾਉਣ ਦੀ ਕੋਸ਼ਿਸ਼ ਕਰਨਗੇ। 

ਇਹ ਵੀ ਪੜ੍ਹੋ : ਜ਼ਮੀਨ ਵੇਚ ਕੇ ਕੈਨੇਡਾ ਭੇਜੀ ਨੌਜਵਾਨ ਧੀ ਦੀ ਘਰ ਆਈ ਲਾਸ਼, ਦੇਖ ਪਰਿਵਾਰ ’ਚ ਪੀਆ ਚੀਕ-ਚਿਹਾੜਾ

ਇਸ ਮੌਕੇ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਪੰਜਾਬ ਵਿਚ ਪਿਛਲੇ ਸਾਲ ਅਤੇ ਇਸ ਸਾਲ ਚਾਵਲਾਂ ਦੀ ਕਸਟਮ ਮਿਲਿੰਗ ਸਬੰਧੀ ਬਣਾਈ ਗਈ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨੀਤੀ ਸਦਕਾ ਪਿਛਲੇ ਸਾਲ ਸਮੇਂ ਸਿਰ ਚਾਵਲਾਂ ਦੀ ਮਿਲਿੰਗ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਰਿਸ਼ਵਤਖੋਰੀ ਨੂੰ ਵੀ ਵੱਡੇ ਪੱਧਰ ’ਤੇ ਠੱਲ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਫੰਡ ਇਕੱਠਾ ਕਰਕੇ ਰਿਲੀਫ ਫੰਡ ਵਿਚ ਦਿੱਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੈਣੀ ਵੱਲੋਂ ਸ਼ੈਲਰਾਂ ਵਿਚ ਸੋਲਰ ਪਾਵਰ ਪਲਾਂਟ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਬੰਧੀ ਪ੍ਰਪੋਜਲ ਬਣਾ ਕੇ ਲਿਆਉਣ ਅਤੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਪੰਜਾਬ ਵਿਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰ ਰਹੀ ਹੈ। ਮੁੱਖ ਮੰਤਰੀ ਨਾਲ ਮੁਲਾਕਾਤ ਲਈ ਵਫਦ ਵਿਚ ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਸੁਰਜੀਤ ਸਿੰਘ ਸਾਹੀ, ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਚੀਮਾ, ਜਗਰਾਉਂ ਇਕਾਈ ਦੇ ਪ੍ਰਧਾਨ ਅੰਕੁਰ ਗੁਪਤਾ, ਜ਼ਿਲਾ ਸੰਗਰੂਰ ਦੇ ਪ੍ਰਧਾਨ ਨਰਿੰਦਰ ਗਰਗ, ਸੰਜੇ ਰੋਪੜ ਅਤੇ ਰੌਸ਼ਨ ਅਮਲੋਹ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਲੇਹ ’ਚ ਸ਼ਹੀਦ ਹੋਏ 9 ਜਵਾਨਾਂ ’ਚ ਫ਼ਰੀਦਕੋਟ ਦਾ ਰਮੇਸ਼ ਵੀ ਸ਼ਾਮਲ, ਘਰ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh