CM ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ

11/27/2023 10:04:30 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੂਰੀ ਦੁਨੀਆ 'ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਕਰਮ ਤੇ ਧਰਮ ਨੂੰ ਬਰਾਬਰ ਰੱਖਿਆ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਪੈਣ ਬਾਰੇ ਜਾਰੀ ਹੋਇਆ Alert

ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼-ਵਿਦੇਸ਼ਾਂ 'ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਦੱਸਣਯੋਗ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਜਾਰੀ ਹੋਏ ਖ਼ਾਸ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita