ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Monday, Oct 24, 2022 - 03:19 PM (IST)

ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹੁਸ਼ਿਆਰਪੁਰ (ਘੁੰਮਣ)-ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦੁਨੀਆ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਨਡਾਲਾ: ਦੀਵਾਲੀ ਦੇ ਤਿਉਹਾਰ ਮੌਕੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ। ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਨੂੰ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਲੋਕਾਂ ਨੂੰ ਦਿੱਤੀ ਵਧਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News