ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ...
Tuesday, Apr 15, 2025 - 04:32 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਦਿੱਤੇ ਬਿਆਨ ਲਈ ਉਨ੍ਹਾਂ ਖਿਲਾਫ਼ ਐੱਫਅਆਈਆਰ ਦਰਜ ਹੋਈ ਹੈ। ਇਹ ਖਬਰ ਕੱਲ੍ਹ ਹੀ ਮੀਡੀਆ ਵਿਚ ਨਸ਼ਰ ਹੋ ਗਈ ਸੀ, ਅੱਜ ਪ੍ਰਤਾਪ ਬਾਜਵਾ ਇਸ ਮਾਮਲੇ ਵਿਚ ਪੰਜਾਬ ਪੁਲਸ ਦੇ ਅਧਿਕਾਰੀਆਂ ਅੱਗੇ ਪੇਸ਼ ਹੋਏ ਹਨ। ਜਿਨ੍ਹਾਂ ਤੋਂ ਅਜੇ ਵੀ ਪੁੱਛਗਿੱਛ ਜਾਰੀ ਹਨ। ਜਿਸ ਥਾਣੇ ਵਿਚ ਬਾਜਵਾ ਤੋਂ ਪੁੱਛਗਿੱਛ ਹੋ ਰਹੀ ਹੈ, ਉਹ ਥਾਣਾ ਸਾਈਬਰ ਕ੍ਰਾਈਮ ਵਿੰਗ ਦੇ ਅਧੀਨ ਆਉਂਦਾ ਹੈ, ਇਸੇ ਥਾਣੇ ਬਾਹਰ ਕਾਂਗਰਸੀਆਂ ਵਲੋਂ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਬਾਜਵਾ ਖਿਲਾਫ ਦਰਜ ਮਾਮਲਾ ਰੱਦ ਕੀਤਾ ਜਾਵੇ। ਇਸ ਸਭ ਵਿਚਾਲੇ ਸਵਾਲ ਇਹ ਉਠਦਾ ਹੈ ਕਿ ਜੇਕਰ ਇਸ ਐੱਫਆਈਆਰ ਤਹਿਤ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ ਤਾਂ ਫਿਰ ਕੀ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ ਜਾਂ ਕਦੋਂ ਤਕ ਬਾਹਰ ਆਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ
ਜਿਨ੍ਹਾਂ ਧਾਰਾਵਾਂ ਤਹਿਤ ਬਾਜਵਾ ਦੇ ਮਾਮਲਾ ਦਰਜ ਹੋਇਆ ਹੈ, ਉਹ ਭਾਰਤੀ ਨਿਆਂ ਸੰਹਿਤਾ ਦੀ ਧਾਰਾ 197(1)(d) (ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ ਖਤਰੇ ਵਿਚ ਪਾਉਂਦੀ ਹੈ)। ਇਹ ਧਾਰਾ ਦੇ ਤਹਿਤ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ ਬਾਜਵਾ 'ਤੇ 353(2) ਇਕ ਗੈਰ-ਜ਼ਮਾਨਤੀ ਅਪਰਾਧ (ਝੂਠੀ ਬਿਆਨਬਾਜ਼ੀ ਜੋ ਦੁਸ਼ਮਣੀ ਅਤੇ ਨਫ਼ਰਤ ਜਾਂ ਮਾੜੀ ਇੱਛਾ ਪੈਦਾ ਕਰਨ ਦਾ ਇਰਾਦਾ ਰੱਖਦੀ ਹੈ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਏ ਨਵੇਂ ਹੁਕਮ, ਹੁਣ ਹਰ ਹਾਲ 'ਚ ਕਰਨਾ ਹੋਵੇਗਾ ਇਹ ਕੰਮ, ਨਹੀਂ ਤਾਂ ਹੋਵੇਗੀ ਕਾਰਵਾਈ
ਦੱਸਣਯੋਗ ਹੈ ਕਿ ਇਕ ਨਿੱਜੀ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਬਾਜਵਾ ਨੇ ਦਾਅਵਾ ਕੀਤਾ ਸੀ ‘ਮੈਨੂੰ ਪਤਾ ਲੱਗਾ ਹੈ ਕਿ 50 ਬੰਬ ਪੰਜਾਬ ਪਹੁੰਚ ਗਏ ਹਨ। ਇਸ ਵਿਚੋਂ 18 ਫਟ ਚੁੱਕੇ ਹਨ, 32 ਅਜੇ ਫਟਣੇ ਬਾਕੀ ਹਨ।’’ ਪੰਜਾਬ ਪੁਲਸ ਦੀ ਇਕ ਟੀਮ ਨੇ ਐਤਵਾਰ ਨੂੰ ਬਾਜਵਾ ਦੇ ਘਰ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਬਿਆਨ ਦੇ ਸਰੋਤ ਬਾਰੇ ਪੁੱਛ ਪੜਤਾਲ ਕੀਤੀ ਸੀ। ਬਾਜਵਾ ਅੱਜ (ਮੰਗਲਵਾਰ) ਮੋਹਾਲੀ ਥਾਣੇ ਵਿਚ ਪੇਸ਼ ਹੋਣ ਲਈ ਪਹੁੰਚੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e