ਵੱਡੀ ਖ਼ਬਰ: ਦੇਰ ਰਾਤ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਇਆ ਗ੍ਰੇਨੇਡ ਹਮਲਾ
Tuesday, Apr 08, 2025 - 02:13 AM (IST)

ਜਲੰਧਰ - ਜਲੰਧਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿੱਚ ਸੋਮਵਾਰ ਨੂੰ ਦੇਰ ਰਾਤ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰੇਨੇਡ ਹਮਲਾ ਕੀਤਾ ਗਿਆ। ਫਿਲਹਾਲ ਇਸ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਹੈ। ਇਹ ਹਮਲਾ ਕਿਸ ਨੇ ਅਤੇ ਕਿਉਂ ਕੀਤਾ ਇਸ ਬਾਰੇ ਵੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।