"ਪੰਜਾਬ ’ਚ ਭਾਜਪਾ ਨਾਲ ਗੱਠਜੋੜ ਦਾ ਅਜੇ ਸਵਾਲ ਹੀ ਨਹੀਂ", ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਬਿਆਨ

02/10/2024 3:22:34 AM

ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਅਤੇ ਕੋਰ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਮੀਡੀਆ ਦੇ ਕੁਝ ਹਿੱਸੇ ’ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਛਪੀਆਂ ਕਿਆਸ ਅਰਾਈਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਭਾਜਪਾ ਨਾਲ ਮੁੜ ਗੱਠਜੋੜ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸ਼ੋਸ਼ੇਬਾਜ਼ੀ ਅਤੇ ਹਨੇਰੇ ’ਚ ਤੀਰ ਮਾਰਨ ਵਾਂਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁੱਦਿਆਂ ਨੂੰ ਲੈ ਕੇ ਗੱਠਜੋੜ ਟੁੱਟਿਆ ਸੀ, ਉਹ ਮਾਮਲੇ ਹਾਲੇ ਵੀ ਲਟਕ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - Breaking: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਹਰਿਆਣਾ ’ਚ ਰਾਤੋ-ਰਾਤ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੇ ਮਨਸੂਬੇ ਘੜੇ ਜਾ ਰਹੇ ਹਨ, ਮਹਾਰਾਸ਼ਟਰ ਵਿਖੇ ਹਜ਼ੂਰ ਸਾਹਿਬ ਮੈਨੇਜਮੈਂਟ ’ਚ ਕੈਬਨਿਟ ਰਾਹੀਂ ਸੋਧਾਂ ਕੀਤੀਆਂ ਜਾ ਰਹੀਆਂ ਹਨ, ਕੀ ਇਹ ਸਭ ਕੁਝ ਗੱਠਜੋੜ ਦੇ ਅਨੁਕੂਲ ਹੈ? ਇਨ੍ਹਾਂ ਸੂਬਿਆਂ ’ਚ ਭਾਜਪਾ ਸ਼ਾਸਿਤ ਸਰਕਾਰਾਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News